Sunday, August 23, 2026

ਪੰਘੂੜੇ ਵਿੱਚ ਆਏ ਬੱਚੇ ਨਾਲ ਕੁੱਲ ਗਿਣਤੀ 160 ਹੋਈ

PPN2007201806ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 160 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਅੱਜ ਇਸ ਪੰਘੂੜੇ ਵਿਚ ਆਏ 160ਵੇਂ ਬੱਚੇ, ਜੋ ਕਿ ਇਕ ਲੜਕਾ ਹੈ, ਨੂੰ ਰਤਨਜੀਤ ਸਿੰਘ ਐਸ.ਆਈ ਪੁਲਿਸ ਸਟੇਸ਼ਨ ਛਾਉਣੀ ਵਲੋਂ ਇਕ ਔਰਤ ਜਿਸ ਦਾ ਨਾਮ ਨੀਲਮ ਪਤਨੀ ਕਮਲ ਕੁਮਾਰ ਸੀ ਉਸ ਕੋਲੋਂ ਪ੍ਰਾਪਤ ਹੋਇਆ ਹੈ।ਪੁਲਿਸ ਵਲੋਂ ਇਸ ਔਰਤ ’ਤੇ ਕੇਸ ਦਰਜ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸ ਲੜਕੇ ਨੂੰ ਪੁਲਿਸ ਦੁਆਰਾ ਪੰਘੂੜੇ ਵਿੱਚ ਦਿੱਤਾ ਗਿਆ।ਉਸ ਬੱਚੇ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚਾ ਬਿਲਕੁੱਲ ਤੰਦਰੁਸਤ ਹੈ।
     ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਹਿਮਾਸ਼ੂ ਅਗਰਵਾਲ ਆਈ.ਏ.ਐਸ ਅਤੇ ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੱਲੋਂ ਬੱਚੇ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਸ੍ਰੀਮਤੀ ਵਿਨੈ ਸ਼ਰਮਾ ਸਕੱਤਰ ਰੈਡ ਕਰਾਸ ਵੀ ਨਾਲ ਹਾਜ਼ਰ ਸਨ।

 

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply