ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਰਸਾਤੀ ਮੌਸਮ ਵਿਚ ਮਲੇਰੀਆ/ਡੇਂਗੂ ਜਾਗਰੂਕਤਾ ਸਬੰਧੀ
ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ- ਨਿਰਦੇਸ਼ ਹੇਠ ਜਿੱਲਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵਲੋ ਸ਼ਰੀਫਪੁਰਾ ਇਲਾਕੇ ਦੀ ਚੈਕਿਗ ਕੀਤੀ ਗਈ।ਇਸ ਮੋਕੇ ਤੇ ਕੂਲਰਾਂ ਅਤੇ ਗਮਲਿਆਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਅਤੇ ਮੌਕੇ `ਤੇ ਹੀ ਚਲਾਨ ਕੱਟ ਕੇ 3000 ਰੁਪਏ ਜੁਰਮਾਨਾ ਵੀ ਕੀਤਾ ਗਿਆ।ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਲੇਰੀਆ/ਡੇਂਗੂ ਤੋਂ ਬਚਣ ਲਈ ਸਭ ਤੋ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪਰਹੇਜ਼ ਜਿਆਦਾ ਜਰੂਰੀ ਹੈ।ਇਸ ਮੋਕੇ ਐਸ.ਆਈ ਗੁਰਦੇਵ ਸਿੰਘ, ਜਗਦੇਵ ਸਿੰਘ, ਰਾਮ ਮਹਿਤਾ ਅਤੇ ਹਰਮੀਤ ਸਿੰਘ ਮੋਜੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media