ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ
ਦੀ ਮੀਟਿੰਗ ਹੋਈ, ਜਿਸ ਵਿੱਚ ਕਮਿਸ਼ਨਰ ਨਗਰ ਨਿਗਮ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਦੇ ਮੈਂਬਰ ਦਮਨਦੀਪ ਸਿੰਘ, ਕੌਂਸਲਰ ਅਤੇ ਗੁਰਜੀਤ ਕੌਰ ਕੌਂਸਲਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਪੰਜ ਮਤਿਆਂ `ਤੇ ਵਿਚਾਰ-ਵਟਾਂਦਰਾ ਹੋਇਆ ਅਤੇ ਸਾਰੇ ਮੱਤੇ ਵਿੱਤ ਅਤੇ ਠੇਕਾ ਕਮੇਟੀ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ।
ਮੇਅਰ ਕਰਮਜੀਤ ਰਿੰਟੂ ਨੇ ਸਾਰੇ ਕੌਸਲਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਵਿਕਾਸ ਦੇ ਕੰਮਾਂ ਨੂੰ ਸਿਰੇ ਚੜਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਆਰੰਭੇ ਜਾਣਗੇ ਅਤੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੰਮ੍ਰਿਤਸਰ ਨੂੰ ਇਕ ਨਵੀਂ ਨੁਹਾਰ ਦਿੱਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media