ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਅਤੇ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਪੋਦੇ ਲਗਾਏ ਗਏ ਅਤੇ ਬੱਚਿਆਂ ਨੂੰ ਪੋਦੇ ਲਗਾਉਂਣ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।
ਡਾ. ਜਤਿੰਦਰ ਕੁਮਾਰ ਬਾਗਬਾਨੀ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਮੁਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਵਿਭਾਗ ਪਠਾਨਕੋਟ ਦੀ ਦੇਖ ਰੇਖ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ ਕਰੀਬ 200 ਪੋਦੇ ਲਗਾਏ ਗਏ ਹਨ।ਉਨ੍ਹਾਂ ਵਿਦਿਆਲਿਆ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਨ ਪ੍ਰਤੀ ਦਿਨ ਸਾਡਾ ਵਾਤਾਵਰਣ ਦੂਸਿਤ ਹੋ ਰਿਹਾ ਹੈ।ਜਿਸ ਕਾਰਨ ਗਰਮੀ ਵੀ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ ਧਰਤੀ ਤੇ ਵੱਧ ਰਹੇ ਤਾਪਮਾਨ ਨੂੰ ਘੱਟ ਕਰਨ ਲਈ ਇਕ ਹੀ ਰਸਤਾ ਹੈ ਕਿ ਅਸੀਂ ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਅਤੇ ਉਨ੍ਹਾਂ ਪੋਦਿਆਂ ਦੇ ਰੁੱਖ ਬਣਨ ਤੱਕ ਉਨ੍ਹਾਂ ਦੀ ਦੇਖਰੇਖ ਵੀ ਕਰੀਏ।
ਉਨ੍ਹਾਂ ਕਿਹਾ ਕਿ ਅਗਰ ਧਰਤੀ ਤੇ ਵੱਧ ਰਹੇ ਤਾਪਮਾਨ ਨੂੰ ਘੱਟ ਕਰਨਾ ਹੈ ਤਾਂ ਸਾਡੀ ਸਾਰਿਆਂ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਅਪਣੇ ਆਲੇ ਦੁਆਲੇ ਜਿੱਥੇ ਵੀ ਖਾਲੀ ਜਗ੍ਹਾ ਮਿਲਦੀ ਹੈ ਉੱਥੇ ਇੱਕ ਪੋਦਾ ਲਗਾਇਆ ਜਾਵੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰਨਾਂ ਲੋਕਾਂ ਨੂੰ ਵੀ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਲਈ ਪ੍ਰੇਰਿਤ ਕੀਤਾ ਜਾਵੇ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media