ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਬਾਹੀ `ਤੇ ਬਣਾਇਆ ਗਿਆ ਗੋਲਡਨ ਟੈਂਪਲ ਪਲਾਜ਼ਾ 24 ਤੋਂ 31 ਜੁਲਾਈ ਤੱਕ ਬੰਦ ਰਹੇਗਾ।ਇਹ ਜਾਣਕਾਰੀ ਦਿੰਦੇ ਗੋਲਡਨ ਟੈਂਪਲ ਪਲਾਜ਼ਾ ਦੇ ਜਨਰਲ ਮੈਨੇਜਰ ਨੇ ਦੱਸਿਆ ਕਿ ਸੈਕਟਰੀ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਵੱਲੋਂ ਪਲਾਜ਼ੇ ਦੀ ਤਕਨੀਕੀ ਮੁਰੰਮਤ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪਲਾਜ਼ਾ ਇਕ ਹਫਤੇ ਲਈ ਆਮ ਸੰਗਤ ਵਾਸਤੇ ਬੰਦ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ 31 ਜੁਲਾਈ ਤੋਂ ਬਾਅਦ ਪਲਾਜ਼ਾ ਆਮ ਦੀ ਤਰਾਂ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ।ਜਿਕਰਯੋਗ ਹੈ ਕਿ ਇਥੇ ਸਿੱਖ ਇਤਹਾਸ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਭਰਪੂਰ ਦਸਤਾਵੇਜ਼ੀ ਫਿਲਮਾਂ ਸੰਗਤ ਨੂੰ ਵਿਖਾਈਆਂ ਜਾਂਦੀਆਂ ਹਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media