ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਝੋਨੇ ਦੀ ਪਰਾਲੀ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ
ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਪਰਾਲੀ ਨੂੰ ਬਿਨਾਂ ਸਾੜੇ ਜ਼ਮੀਨ ਵਿਚ ਮਿਲਾ ਸਕਣਗੇ।ਇਹ ਮਸ਼ੀਨਰੀ ਮਹੁੱਈਆ ਕਰਵਾੳਣ ਲਈ ਖੇਤੀਬਾੜੀ ਵਿਭਾਗ ਵੱਲੋਂ ਇੰਨ ਸੀਟੂ ਸਕੀਮ ਸਾਲ 2018-19 ਲਈ ਝੋਨੇ/ਬਾਸਮਤੀ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹ ਕੇ ਰਲਾਉਣ ਲਈ 8 ਤਰ੍ਹਾਂ ਦੀ ਵੱਖ-ਵੱਖ ਨਵੀਨਤਮ ਖੇਤੀ ਮਸ਼ੀਨਰੀ ਪੰਜਾਬ ਦੇ ਕਿਸਾਨਾਂ ਨੂੰ ਵਿਅਕਤੀਗਤ ਤੋਰ ’ਤੇ 50 ਫੀਸ਼ਦੀ ਸਬਸਿਡੀ ਮੁਹੱਈਆ ਕਰਵਾਉਣ ਅਤੇ ਕਸਟਮ ਹਾਈਰਿੰਗ ਸੈਂਟਰ (ਖੇਤੀ ਮਸ਼ੀਨਰੀ ਕਿਰਾਏ ਤੇ ਦੇਣ ਵਾਲੇ ਸੈਂਟਰ) ਸਥਾਪਿਤ ਕਰਨ ਲਈ 80 ਫੀਸਦੀ ’ਤੇ ਦੇਣ ਲਈ 29 ਜੁਲਾਈ 2018 ਤੱਕ ਚਾਹਵਾਨ ਕਿਸਾਨਾਂ ਦੀਆਂ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ।ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਪ੍ਰਾਪਤ ਦਰਖਾਸਤਾਂ ਵਿੱਚ ਜਿਹਨਾਂ ਦੇ ਟੀਚੇ ਨਾਲੋ ਘੱਟ ਬਿਨੈਪੱਤਰ ਪ੍ਰਾਪਤ ਹੋਏ ਸਨ, ਉਹਨਾਂ ਦੇ ਸਪਲਾਈ ਆਰਡਰ ਪਹਿਲੇ ਪੜਾਅ ਵਿੱਚ ਹੀ ਜਾਰੀ ਕਰ ਦਿੱਤੇ ਗਏ ਹਨ।
ਹੁਣ ਦੂਸਰੇ ਪੜਾਅ ਵਿੱਚ ਜਿਨਾਂ ਖੇਤੀ ਮਸ਼ੀਨਾਂ ਜਾਂ ਕਸਟਮ ਹਾਈਰਿੰਗ ਸੈਂਟਰ ਸਥਾਪਿਤ ਕਰਨ ਦੀਆਂ ਦਰਖਾਸਤਾਂ ਟੀਚੇ ਤੋਂ ਜਿਆਦਾ ਪ੍ਰਾਪਤ ਹੋਈਆ ਹਨ, ਉਹਨਾਂ ਉਮੀਦਵਾਰਾਂ ਦੀ ਚੋਣ ਲੱਕੀ ਸਿਸਟਮ ਰਾਹੀ 25 ਜੁਲਾਈ ਨੂੰ ਜ਼ਿਲ੍ਹਾ ਪ੍ਰੀਸ਼ਦ ਦਫਤਰ ਨੇੜੇ ਏ.ਡੀ.ਸੀ ਦਫਤਰ ਵਿਖੇ ਦੁਪਿਹਰ 3.00 ਵਜੇ ਕੀਤੀ ਜਾਵੇਗੀ।ਉਨਾਂ ਸਾਰੇ ਬਿਨੈਕਾਰਾਂ ਨੂੰ ਕਿਹਾ ਕਿ ਉਹ ਇਸ ਮੌਕੇ ਸਮੇਂ ਸਿਰ ਪਹੁੰਚਣ ਦੀ ਖੇਚਲ ਕਰਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media