ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਸੀ.ਪੀ ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਐਸ.ਆਈ ਹਰੀਸ਼ ਕੁਮਾਰ ਇਚਾਰਜ਼
ਪੀ.ਓ ਸਟਾਫ ਸਮੇਤ ਪੁਲਿਸ ਪਾਰਟੀ ਵਲੋਂ ਪੀ.ਓ ਜਗਜੀਤ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ 217/14 ਸੂਰਜ ਮੁਹੱਲਾ ਰਾਮ ਬਾਗ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।ਏ.ਐਸ.ਆਈ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਖਿਲਾਫ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ, ਥਾਣਾ ਏ-ਡਵੀਜ਼ਨ, ਸੀ-ਡਵੀਜ਼ਨ ਅਤੇ ਸਿਵਲ ਲਾਈਨ ਵਿਖੇ ਚੋਰੀ ਅਤੇ ਐਨ.ਡੀ.ਪੀ.ਐਸ ਦੇ ਕੁੱਲ 4 ਮੁਕੱਦਮੇ ਦਰਜ਼ ਹਨ, ਜੋ ਸਾਲ 2009 ਨੂੰ ਆਪਣੇ ਦੱਸੇ ਹੋਏ ਪਤੇ ਨੂੰ ਛੱਡ ਕੇ ਪ੍ਰੀਤਮ ਕਾਲੋਨੀ ਲੁਧਿਆਣਾ ਵਿਖੇ ਰਹਿ ਰਿਹਾ ਸੀ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media