Sunday, March 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ

ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ – ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ AKal Takhatਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਦਾ ਸਿਧਾਂਤ ਧਰਮ ਦਾ ਪਾਲਣ ਕਰਦਿਆਂ ਜ਼ਬਰ ਅਤੇ ਜ਼ੁਲਮ ਵਿਰੁੱਧ ਸੰਘਰਸ਼ ਲਈ ਸੱਤਾਧਾਰੀ ਹੋਣ ਦਾ ਉਹ ਸੁਨੇਹਾ ਹੈ ਜੋ ਸਮਾਜ ਅੰਦਰ ਹਰ ਵਰਗ ਨੂੰ ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਗੁਰਗੱਦੀ ’ਤੇ ਬੈਠਣ ਸਮੇਂ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਸਮਕਾਲੀ ਜ਼ਾਲਮ ਹਕੂਮਤ ਨੂੰ ਇਹ ਸੁਨੇਹਾ ਦਿੱਤਾ ਕਿ ਹੁਣ ਉਸ ਵੱਲੋਂ ਕੀਤੇ ਜਾਂਦੇ ਜ਼ਬਰ ਤੇ ਜ਼ੁਲਮ ਬਹੁਤ ਦੇਰ ਨਹੀਂ ਚੱਲਣੇ।ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਸਾਹਿਬ ਦੇ ਇਸ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਖ਼ਾਲਸਾ ਪੰਥ ਨੇ ਜ਼ੁਲਮ ਦਾ ਮੁਕਾਬਲਾ ਦ੍ਰਿੜ੍ਹਤਾ ਨਾਲ ਕੀਤਾ ਅਤੇ ਹੱਕ ਸੱਚ ਲਈ ਸ਼ਹਾਦਤਾਂ ਦੇਣ ਤੋਂ ਵੀ ਗੁਰੇਜ਼ ਨਹੀਂ ਕੀਤਾ।ਉਨ੍ਹਾਂ ਸੰਗਤਾਂ ਨੂੰ ਕੌਮੀ ਏਕਤਾ ਅਤੇ ਆਪਸੀ ਭਾਈਚਾਰਾ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।
    ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।ਅਰਦਾਸ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸੁਸ਼ੋਭਿਤ ਪਾਵਨ ਇਤਿਹਾਸਕ ਸ਼ਸਤਰਾਂ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਛੇਵੇਂ ਪਾਤਸ਼ਾਹ ਜੀ ਵੱਲੋਂ ਧਾਰਨ ਕੀਤੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ ਗਏ।
    ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਮੈਨੇਜਰ ਞਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਕਥਾਵਾਚਕ ਭਾਈ ਸੁਖਜੀਤ ਸਿੰਘ ਘਨੱ੍ਹਈਆ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸੰਗਤਾਂ ਨੇ ਹਾਜ਼ਰੀ ਭਰੀ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply