Tuesday, June 23, 2026

ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਗਤਕਾ ਮੁਕਾਬਲੇ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ Gatkaਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ।ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਅੰਮ੍ਰਿਤਸਰ, ਕਲਗੀਧਰ ਗਤਕਾ ਅਖਾੜਾ ਨਾਰੰਗਵਾਲ, ਸਿੱਖ ਮਾਰਸ਼ਲ ਆਰਟ ਗਤਕਾ ਅਖਾੜਾ ਵੱਲ੍ਹਾ ਅੰਮ੍ਰਿਤਸਰ, ਮੀਰੀ ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ, ਪੰਥ ਖ਼ਾਲਸਾ ਸ਼ਸਤਰ ਵਿੱਦਿਆ ਗਤਕਾ ਅਖਾੜਾ ਛੇਹਰਟਾ, ਸ਼ਮਸ਼ੀਰ ਖ਼ਾਲਸਾ ਗਤਕਾ ਅਖਾੜਾ ਅੰਮ੍ਰਿਤਸਰ, ਦਲ ਬਾਬਾ ਬਿਧੀ ਚੰਦ ਅਜੀਤ ਗਤਕਾ ਅਖਾੜਾ ਅੰਮ੍ਰਿਤਸਰ, ਰਣਜੀਤ ਗਤਕਾ ਅਖਾੜਾ ਬੁੱਢਾ ਦਲ ਲੁਧਿਆਣਾ ਅਤੇ ਅਜੀਤ ਗਤਕਾ ਅਖਾੜਾ ਦਲ ਬਾਬਾ ਬਿਧੀ ਚੰਦ ਅੰਮ੍ਰਿਤਸਰ ਦੀਆਂ ਗਤਕਾ ਟੀਮਾਂ ਨੇ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜੌਹਰ ਦਿਖਾਏ।ਗਤਕਾ ਪ੍ਰਦਰਸ਼ਨੀ ਦੇ ਨਾਲ-ਨਾਲ ਫਾਈਟ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ।
 PPN2207201808   ਗਤਕਾ ਦੇ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਬਾਬਾ ਬਿਧੀ ਚੰਦ ਗਤਕਾ ਅਖਾੜਾ ਅੰਮ੍ਰਿਤਸਰ ਨੇ ਪਹਿਲਾ, ਕਲਗੀਧਰ ਗਤਕਾ ਅਖਾੜਾ ਨਾਰੰਗਵਾਲ ਨੇ ਦੂਸਰਾ ਅਤੇ ਮੀਰੀ ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਫਾਈਟ ਮੁਕਾਬਲਿਆਂ ਵਿਚ ਰਣਜੀਤ ਗਤਕਾ ਅਖਾੜਾ ਬੁੱਢਾ ਦਲ ਲੁਧਿਆਣਾ ਨੇ ਪਹਿਲਾ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ ਨੇ ਦੂਸਰਾ ਅਤੇ ਬਾਬਾ ਬਿਧੀ ਚੰਦ ਅਜੀਤ ਗਤਕਾ ਅਖਾੜਾ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਗਤਕਾ ਮੁਕਾਬਲਿਆਂ ਦੌਰਾਨ ਅਵੱਲ ਆਈਆਂ ਟੀਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।
     ਇਸ ਮੌਕੇ ਭੁਪਿੰਦਰ ਸਿੰਘ ਝਬਾਲ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਗੁਰਦੁਆਰਾ ਛੇਹਰਟਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ, ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਦੇ ਮੈਨੇਜਰ ਜਗੀਰ ਸਿੰਘ, ਗਤਕਾ ਕੋਚ ਸੁਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ ਬੁੱਢਾ ਦਲ, ਹਰਦੀਪ ਸਿੰਘ ਹੈੱਡ ਗ੍ਰੰਥੀ, ਮਲਿਕ ਸਿੰਘ, ਹਰਜੀਤ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply