ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ
ਸਾਹਿਬ ਵਿਖੇ ਸਥਾਪਿਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ।ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ ਅਤੇ ਕਵੀਸ਼ਰ ਤਿਆਰ ਕਰਨ ਲਈ ਸਿੱਖ ਕੌਮ ਦੇ ਮਹਾਨ ਢਾਡੀ ਅਤੇ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਵਿਖੇ ਢਾਡੀ ਕਵੀਸ਼ਰ ਕਾਲਜ `ਚ ਤਿਆਰ ਕੀਤੇ ਜਾਣ ਵਾਲੇ ਢਾਡੀ ਅਤੇ ਕਵੀਸ਼ਰਾਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਅੱਜ 23 ਜੁਲਾਈ ਨੂੰ ਲੌਂਗੋਵਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ, ਮੈਂਬਰ ਸਾਹਿਬਾਨ ਅਤੇ ਇਕਾਲੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹਿਣਗੀਆਂ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media