Thursday, July 9, 2026

20 ਤੋੜੇ ਸੁੱਕੀ ਭੰਗ ਸਮੇਤ ਇਕ ਵਿਅਕਤੀ ਕਾਬੂ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਥਾਣਾ ਸੁਲਤਾਨਵਿੰਡ ਦੇ ਅਧੀਨ ਪੈਂਦੀ ਕੋਟ ਮਿੱਤ ਸਿੰਘ ਪੁਲਿਸ ਚੌਂਕੀ ਨੇ ਭੰਗ PPN2307201801ਦੀਆਂ ਬੋਤਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਚੌਂਕੀ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਦੀ ਇਤਲਾਹ `ਤੇ ਉਨਾਂ ਨੇ ਬਗਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਰੂੜੀ ਵਾਲਾ ਥਾਣਾ ਸਰਹਾਲੀ ਜਿਲ੍ਹਾ ਤਰਨ ਤਾਰਨ ਹਾਲ ਵਾਸੀ ਕਿਰਾਏਦਾਰ ਦਵਿੰਦਰ ਨਗਰ ਤਰਨ ਤਾਰਨ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 37 ਬੋਤਲਾਂ ਭੰਗ ਦਾ ਘੋਲ, 20 ਤੋੜੇ ਸੁੱਕੀ ਭੰਗ ਦੀਆਂ ਪੱਤੀਆਂ, ਗਰਾਈਂਡਰ ਮਸ਼ੀਨ, ਬਾਲਟੀ ਤੇ ਗਿਲਾਸ ਆਦਿ ਸਮਾਨ ਬਰਾਮਦ ਕੀਤਾ ਹੈ।ਦੋਸ਼ੀ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ਼ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply