ਕੇਂਦਰੀ ਸਿੱਖ ਅਜਾਇਬ ਘਰ ਵਿਖੇ ਹੋਵੇਗਾ ਸੁਸ਼ੋਭਿਤ
ਅੰਮ੍ਰਿਤਸਰ, 23 ਜੁਲਾਈ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਅੱਜ ਗੁਰੂ ਕੀ ਵਡਾਲੀ
ਸਥਿਤ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦੇ ਉਦਘਾਟਨ ਸਮੇਂ ਢਾਡੀ ਸਭਾ ਦੇ ਪ੍ਰਧਾਨ ਗਿਆਨੀ ਬਲਦੇਵ ਸਿੰਘ ਐਮ.ਏ ਸਮੇਤ ਢਾਡੀ ਜਥਿਆਂ ਨੇ ਸੋਨੇ ਦੇ ਕੈਂਠੇ ਨਾਲ ਸਨਮਾਨਿਤ ਕੀਤਾ।ਢਾਡੀ ਸ਼੍ਰੇਣੀ ਵੱਲੋਂ ਸਨਮਾਨ ਵਿਚ ਮਿਲੇ ਕੈਂਠੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਪ੍ਰਵਾਨ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਦਿੰਦਿਆਂ ਕਿਹਾ ਕਿ ਇਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਢਾਡੀ/ਕਵੀਸ਼ਰਾਂ ਵੱਲੋਂ ਦਿੱਤੇ ਗਏ ਸਨਮਾਨ ਲਈ ਉਹ ਧੰਨਵਾਦੀ ਹਨ।ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੋਨੇ ਦਾ ਕੈਂਠਾ ਕੇਂਦਰੀ ਸਿੱਖ ਅਜਾਇਬ ਘਰ ਵਿਚ ਰੱਖਣ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਦੇ ਦਿੱਤਾ ਗਿਆ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media