Wednesday, March 4, 2026

ਗਿਆਨੀ ਸੋਹਣ ਸਿੰਘ ਸੀਤਲ ਢਾਡੀ/ ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ

ਬੀਬੀਆਂ ਨੂੰ ਵੀ ਢਾਡੀ/ਕਵੀਸ਼ਰੀ ਕਲਾ ਸਿਖਾਉਣ ਦਾ ਹੋਵੇਗਾ ਪ੍ਰਬੰਧ – ਲੌਂਗੋਵਾਲ

ਅੰਮ੍ਰਿਤਸਰ, 23 ਜੁਲਾਈ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਵਿਖੇ ਪ੍ਰਸਿੱਧ ਢਾਡੀ PPN2307201804ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਸਥਾਪਤ ਕੀਤੇ ਗਏ ਪਹਿਲੇ ਢਾਡੀ/ਕਵੀਸ਼ਰ ਗੁਰਮਤਿ ਕਾਲਜ ਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਸਮੇਂ ਲੌਂਗੋਵਾਲ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸ਼ੁਰੂ ਕੀਤੀ ਗਈ ਢਾਡੀ ਕਲਾ ਦਾ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਸਿੱਖਾਂ ਅੰਦਰ ਚੜ੍ਹਦੀ ਕਲਾ ਦਾ ਜਜ਼ਬਾ ਪੈਦਾ ਕਰਨ ਲਈ ਅਹਿਮ ਯੋਗਦਾਨ ਰਿਹਾ ਹੈ।ਉਨ੍ਹਾਂ ਕਿਹਾ ਕਿ ਢਾਡੀ ਕਵੀਸ਼ਰ ਸਿੱਖੀ ਦੇ ਪ੍ਰਚਾਰ ਲਈ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਕਾਰਜਸ਼ੀਲ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ਵਿਚ ਢਾਡੀ/ਕਵੀਸ਼ਰ ਭਰਤੀ ਕੀਤੇ ਗਏ ਹਨ, ਜੋ ਸਿੱਖੀ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਢਾਡੀ/ਕਵੀਸ਼ਰ ਆਪ ਤਿਆਰ ਕਰਕੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿਚ ਧਰਮ ਪ੍ਰਚਾਰ ਕਰਨ ਲਈ ਪਹਿਲ ਦੇ ਆਧਾਰ ’ਤੇ ਨਿਯੁਕਤ ਕਰੇਗੀ।ਉਨ੍ਹਾਂ ਐਲਾਨ ਕੀਤਾ ਕਿ ਭਵਿੱਖ ਵਿਚ ਇਸ ਢਾਡੀ/ਕਵੀਸ਼ਰ ਕਾਲਜ ਵਿਚ ਬੀਬੀਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਲਈ ਇਕ ਵੱਖਰੇ ਹੋਸਟਲ ਦਾ ਪ੍ਰਬੰਧ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਢਾਡੀ ਗਿਆਨੀ ਬਲਦੇਵ ਸਿੰਘ ਐਮ.ਏ, ਗਿਆਨੀ ਗੁਰਮੇਜ ਸਿੰਘ ਸ਼ਹੂਰਾ ਅਤੇ ਕਵੀਸ਼ਰ ਭਾਈ ਗੁਰਮੁੱਖ ਸਿੰਘ ਐਮ.ਏ. ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਨਿਭਾਈ।ਸ਼੍ਰੋਮਣੀ ਕਮੇਟੀ ਦੇ ਸਥਾਨਕ ਮੈਂਬਰਾਂ, ਢਾਡੀ ਸਭਾਵਾਂ ਵੱਲੋਂ ਗਿਆਨੀ ਬਲਦੇਵ ਸਿੰਘ ਐਮ.ਏ, ਗਿਆਨੀ ਗੁਰਮੇਜ ਸਿੰਘ ਸ਼ਹੂਰਾ ਤੇ ਢਾਡੀ ਕਵੀਸ਼ਰ ਜਥਿਆਂ ਨੇ ਪ੍ਰਧਾਨ ਲੌਂਗੋਵਾਲ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਬਾਬਾ ਨਿਰਮਲ ਸਿੰਘ, ਬੀਬੀ ਜੋਗਿੰਦਰ ਕੌਰ, ਕੁਲਦੀਪ ਸਿੰਘ ਤੇੜਾ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਸ਼ੁਬੇਗ ਸਿੰਘ ਕਾਰਸੇਵਾ ਵਾਲੇ, ਬਾਬਾ ਅਮਰੀਕ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ, ਡਾ. ਜੋਗੇਸ਼ਵਰ ਸਿੰਘ, ਜਸਪਾਲ ਸਿੰਘ ਢੱਡੇ, ਸੁਖਵਿੰਦਰ ਸਿੰਘ ਅਗਵਾਨ, ਪ੍ਰਿੰਸੀਪਲ ਬਲਦੇਵ ਸਿੰਘ, ਦਿਲਬਾਗ ਸਿੰਘ ਵਡਾਲੀ ਤੇ ਗੁਰਪ੍ਰੀਤ ਸਿੰਘ ਵਡਾਲੀ ਸਮੇਤ ਹੋਰ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply