ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਖੇਤੀਬਾੜੀ ਵਿਕਾਸ ਕੰਮਾਂ ਦੀ ਸਮੀਖਿਆ ਕਰਨ ਲਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਿੰਚ ਸਪਲਾਈ ਹੁੰਦੇ ਦੁੱਧ ਦੇ ਨਿਰੰਤਰ ਨਮੂਨੇ ਲੈਣ ਤਾਂ ਜੋ ਸ਼ਹਿਰੀਆਂ ਨੂੰ ਸਾਫ ਸੁਥਰਾ ਦੁੱਧ ਮੁਹੱਇਆ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਅਕਸਰ ਮਿਲਾਵਟੀ ਦੁੱਧ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਪਰ ਅਜੇ ਤੱਕ ਕੋਈ ਵੱਡੀ ਐਕਸ਼ਨ ਵਿਭਾਗ ਨਹੀਂ ਹੋਇਆ।ਮੀਟਿੰਗ ਵਿੱਚ ਖੇਤੀਬਾੜੀ,ਕ੍ਰਿਸ਼ੀ ਵਿਗਿਆਨ ਕੇਂਦਰ, ਬਾਗਬਾਨੀ, ਪਸ਼ੂਪਾਲਣ, ਮੱਛੀ ਪਾਲਣ, ਡੇਅਰੀ, ਸਹਿਕਾਰਤਾ ਅਤੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਵੱਲੋਂ ਤੰਦਰੁਸਤ ਮਿਸ਼ਨ ਅਧੀਨ ਮੁਹਿੰਮ ਦੇ ਤੌਰ ਤੇ ਕੰਮ ਕਰਨ ਦਾ ਸੱਦਾ ਦਿੱਤਾ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਵੀਆ ਤਕਨੀਕਾਂ ਬਾਰੇ ਦੱਸਣ ਲਈ ਪੰਜਾਬ ਖੇਤੀਬਾੜੀ ਲੁਧਿਆਣਾ,ਬੀਜਾ ਫਾਰਮ ਲੁਧਿਆਣਾ,ਵੈਟਨਰੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਿਜਾ ਕੇ ਨਵੀਆ ਤਕਨੀਕਾਂ ਬਾਰੇ ਦੱਸਿਆ ਜਾਵੇ ਤਾਂ ਜੋ ਕਿਸਾਨ ਨਵੀ ਸੋਚ ਅਪਣਾ ਕੇ ਅਪਣੀ ਖੇਤੀ ਨੂੰ ਸਮੇਂ ਅਨੁਸਾਰ ਬਦਲ ਸਕਣ।
ਉਹਨਾਂ ਕਿਸਾਨਾਂ ਸਾਰੇ ਖੇਤੀ ਅਧਿਕਾਰੀਆ ਨੂੰ ਹਦਾਇਤ ਕਰਦਿਆ ਕਿਹਾ ਕਿ ਪਿੰਡ ਪੱਧਰੀ ਟਰੇਨਿੰਗ ਕੈਂਪ ਲਗਾਏ ਜਾਣ ਅਤੇ ਕਿਸਾਨਾਂ ਨੂੰ ਜਾਗਰੁੱਕ ਕੀਤਾ ਜਾਵੇ।ਉਹਨਾਂ ਕਿਸਾਨਾਂ ਦੇ ਖਰਚੇ ਘਟਾਉਣ ਅਤੇ ਆਮਦਨ ਵਧਾਉਣ ਬਾਰੇ ਮੁਹਿੰਮ ਦੇ ਤੌਰ ਤੇ ਕੰਮ ਕਰਨ ਲਈ ਕਿਹਾ।ਉਹਨਾਂ ਉਦਮੀ ਕਿਸਾਨਾਂ ਨੂੰ ਆਪਣੇ ਉਤਪਾਦਾਂ ਦੀ ਵੈਲਿਉ ਅਡੀਸ਼ਨ ਕਰਕੇ ਵਿਕਰੀ ਕਰਨ ਤੇ ਜੋਰ ਦਿੱਤਾ।
ਸੰਘਾ ਨੇ ਮੀਟਿੰਗ ਵਿੱਚ ਹਾਜ਼ਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਦੇ ਖੰਭਿਆ ਨੂੰ ਅਤੇ ਲਟਕਦੀਆਂ ਤਾਰਾਂ ਨੂੰ ਵੀ ਠੀਕ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਜਿਲੇ ਦੇ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਦਸਿਆਂ ਕਿ ਕਿਸਾਨਾਂ ਨੂੰ ਲੌੜ ਅਨੁਸਾਰ ਖਾਦਾਂ ਅਤੇ ਸਪਰੇਅ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਬਿਹਤਰ ਕੁਆਲਟੀ ਦੀ ਬਾਸਮਤੀ ਦੀ ਪੈਦਾਵਾਰ ਹੋ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media