Sunday, August 9, 2026

ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਫ੍ਰੀ ਪ੍ਰਦੁਸਣ ਚੈਕਅੱਪ ਕੈਂਪ

ਫ੍ਰੀ ਚੈਕਅੱਪ ਕਰ ਕੇ 36 ਵਾਹਨਾਂ ਨੂੰ ਵੰਡੇ ਸਰਟੀਫਿਕੇਟ, 100 ਵਾਹਨਾਂ ਦੇ ਚਲਾਨ ਕੀਤੇ

PPN2307201814ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤੰਦਰੁਸਤ ਬਣਾਇਆ ਜਾ ਸਕੇ।ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵਲੋਂ ਸ਼ਰਮਾ ਪ੍ਰਦੂਸ਼ਣ ਚੈਕਅੱਪ ਸੈਂਟਰ ਪਠਾਨਕੋਟ ਵਿਖੇ ਇਕ ਫ੍ਰੀ ਪ੍ਰਦੂਸ਼ਸਣ ਚੈਕਅੱਪ ਕੈਂਪ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।
ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਨੇ ਦੱਸਿਆ ਕਿ ਅੱਜ ਦੇ ਕੈਂਪ ਦੋਰਾਨ ਕਰੀਬ 36 ਵਾਹਨਾਂ ਦਾ ਫ੍ਰੀ ਪ੍ਰਦੂਸਣ ਚੈਕਅਪ ਕਰ ਕੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਪ੍ਰਦੁਸਣ ਚੈਕਅੱਪ ਸੈਂਟਰਾਂ ਦੀ ਵੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵੱਲੋਂ ਬਿਨ੍ਹਾਂ ਪ੍ਰਦੂਸਣ ਸਰਟੀਫਿਕੇਟ ਦੇ ਡਰਾਈਵਿੰਗ ਕਰਨ ਵਾਲੇ 100 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰੈਸਰ ਹਾਰਨ ਦਾ ਚਲਾਨ ਕੀਤਾ ਜਾਂਦਾ ਹੈ ਤਾਂ ਉਸ ਸਮੇਂ ਹੀ ਗੱਡੀ ਤੋਂ ਪ੍ਰੈਸਰ ਹਾਰਨ ਵੀ ਉਤਾਰ ਲਿਆ ਜਾਂਦਾ ਹੈ। ਉਨ੍ਹਾਂ ਇਸ ਮੋਕੇ ਤੇ ਵਾਹਨ ਚਾਲਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਮਿਸਨ ਤੰਦਰੁਸਤ ਪੰਜਾਬ ਮੁਹਿੰਮ ਸ਼ੁਰੂ ਕੀਤੀ ਗਈ ਹੈ।ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਮੇਂ ਰਹਿੰਦਿਆਂ ਪ੍ਰਦੂਸਣ ਵਾਹਨ ਦਾ ਜਰੂਰੀ ਚੈਕ ਕਰਵਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਸੁੱਧ ਰੱਖਿਆ ਜਾ ਸਕੇ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply