Sunday, August 9, 2026

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਨਾਲ ਵਿਸ਼ੇਸ਼ ਮੀਟਿੰਗ

PPN2307201815ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੁਨੱਵਰ ਮਸੀਹ ਵਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਜਿਲ੍ਹਾ ਪ੍ਰਸਾਸਨ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ ਸਿਕਾਇਤਾਾਂ ਅਰਸ਼ਦੀਪ ਸਿੰਘ, ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ, ਤਹਿਸੀਲਦਾਰ ਪਠਾਨਕੋਟ ਪਰਮਪ੍ਰੀਤ ਸਿੰਘ ਗੋਰਾਇਆ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੈਬਰ ਵਿਕਟਰ ਮਸੀਹ, ਹਜੂਰ ਹੁਸੈਨ, ਪ੍ਰਿੰਸ ਮਸੀਹ ਪ੍ਰਧਾਨ ਆਲ ਇੰਡੀਆ ਕ੍ਰਿਸਚਨ ਯੂਥ ਫਰੰਟ, ਸੁਰਮੂਦੀਨ ਪ੍ਰਧਾਨ ਗੂਜਰ ਵੈਲਫੇਅਰ ਐਸੋਸੀਏਸਨ ਪੰਜਾਬ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਇਸ ਸਮੇਂ ਹਾਜ਼ਰ ਸਨ।

ਚੇਅਰਮੈਨ ਸ੍ਰੀ ਮੁਨੱਵਰ ਮਸੀਹ ਨੇ ਦੱਸਿਆ ਕਿ ਸ਼ਹਿਰ ਅੰਦਰ ਮੁਸਲਮਾਨ ਭਾਈਚਾਰੇ ਅਤੇ ਕ੍ਰਿਸਚੀਅਨ ਲੋਕਾਂ ਦੇ ਕਬਰਸਥਾਨ ਦੀ ਕਾਫੀ ਸਮੱਸਿਆ ਹੈ।ਉਨ੍ਹਾਂ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਧਿਆਨ ਵਿੱਚ ਸਮੱਸਿਆ ਲਿਆਂਦੀ ਹੈ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਸਹਿਰ ਅੰਦਰ ਕਬਰਸਥਾਨ ਲਈ ਜਗ੍ਹਾ ਨਿਰਧਾਰਤ ਕਰ ਕੇ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਅੰਦਰ ਵੀ ਗੁਜਰ ਭਾਈਚਾਰੇ ਨੂੰ ਕਬਰ ਸਥਾਨ ਨਾ ਹੋਣ ਕਾਰਨ ਕਾਫੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਅੰਦਰ ਅੰਦਰ ਸਮੱਸਿਆ ਦਾ ਹੱਲ ਕੀਤਾ ਜਾਵੇ।
ਚੇਅਰਮੈਨ ਮਸੀਹ ਨੇ ਕਿਹਾ ਕਿ ਮੁਸਲਮਾਨ ਭਾਈਚਾਰੇ ਅਤੇ ਕ੍ਰਿਸਚੀਅਨ ਲੋਕਾਂ ਵੱਲੋਂ ਅਗਰ ਕੋਈ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਸਲਮਾਨਾਂ ਦੇ ਤਿਉਹਾਰਾਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਂਣ ਦਿੱਤੀ ਜਾਵੇਗੀ।ਕਮਿਸ਼ਨ ਦੇ ਮੈਬਰਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ ਉਨ੍ਹਾਂ ਨੂੰ ਮੋਕੇ ਤੇ ਹੱਲ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਅਗਰ ਕੋਈ ਵੀ ਵਿਭਾਗ ਇਨ੍ਹਾਂ ਨਾਲ ਬੇਇਨਸਾਫੀ ਕਰਦਾ ਹੈ ਤਾਂ ਇਹ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾਵੇ ਇਸ ਦਾ ਹੱਲ ਲੱਭਿਆ ਜਾਵੇਗਾ। ੁਨ੍ਹਾਂ ਕਿਹਾ ਕਿ ਜੋ ਕੰਮ ਪਿਛਲੇ ਲੰਮੇ ਸਮੇਂ ਤੋਂ ਨਹੀਂ ਹੋ ਰਹੇ ਉਹ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦੇ ਜਾਣਗੇ ਅਤੇ ਉਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply