Saturday, September 19, 2026

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਮਾਰੀਆਂ ਮੱਲਾਂ

PPN2407201808ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਆਨਰਸ ਆਖਰੀ ਸਾਲ ਦੇ ਵਿਦਿਆਰਥੀ ਵਿਸ਼ਾਰਦ ਕੁੰਦਰਾ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ  ਐਮ.ਐਸ.ਸੀ ਐਗਰੋਨਮੀ ’ਚ ਦਾਖਲੇ ਲਈ ਹੋਏ ਟੈਸਟ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ ਸਟੇਟ ਲੇਵਲ ਟੈਸਟ ’ਚ ਕੋਈ 150 ਤੋਂ ਵਧੇਰੇ ਵਿਦਿਆਰਥੀਆਂ ਨੇ ਟੈਸਟ ’ਚ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਅਧਿਆਪਕਾਂ ਵੱਲੋਂ ਕਰਵਾਈ ਸਖਤ ਮਿਹਨਤ ਦਾ ਨਤੀਜਾ ਹੈ, ਇਸ ਵਿਦਿਆਰਥੀ ਦੀ ਕਾਮਯਾਬੀ ਦੂਸਰੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply