ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਫ਼ਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਕਰਨਲ ਨਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਚੇਤਨਾ ਰੈਲੀ ਕੱਢੀ ਗਈ।
ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸੂਬੇਦਾਰ ਮੇਜਰ ਸੁਖਵਿੰਦਰ ਸਿੰਘ, ਸੂਬੇਦਾਰ ਪਰਮਜੀਤ ਸਿੰਘ ਅਤੇ ਐਨ.ਸੀ.ਸੀ ਲੈਫ. ਬਬਲਜੀਤ ਸਿੰਘ ਦੀ ਅਗਵਾਈ ’ਚ ਖ਼ਾਲਸਾ ਕਾਲਜ ਤੋਂ ਕੱਢੀ ਗਈ।ਇਸ ਰੈਲੀ ’ਚ ਸ਼ਾਮਿਲ ਕੈਡਿਟਾਂ ਨੇ ਹੱਥਾਂ ’ਚ ਸਫ਼ਾਈ ਸਬੰਧੀ ਦਰਸਾਉਂਦੇ ਮਾਟੋ ਫੜ੍ਹੇ ਹੋਏ ਸਨ। ਇਸ ਤੋਂ ਪਹਿਲਾਂ ਸਕੂਲ ਦੇ ਹਾਲ ’ਚ ਕੈਡਿਟ ਕੁਲਦੀਪ ਸਿੰਘ ਅਤੇ ਦੇਵਗਨ ਨੇ ਸਫ਼ਾਈ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media