ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਬੈਲਜ਼ੀਅਮ ਦੇ ਸ਼ਹਿਰ ਐਟਵਰਪ ਵਿਖੇ ਹੋਏ
ਅੰਡਰ-23 ਜੂਨੀਅਰ ਵੂਮੈਨ ਹਾਕੀ ਟੀਮ ਦੇ ‘6ਵੇਂ ਨੈਸ਼ਨਲ ਟੂਰਨਾਮੈਂਟ’ ’ਚ ਸ਼ਾਨਦਾਰ ਭਾਰਤੀ ਟੀਮ ਦੇ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ 2-0 ਦੇ ਫ਼ਰਕ ਹਰਾ ਕੇ ਦੇਸ਼, ਕਾਲਜ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਭਾਰਤੀ ਟੀਮ ਦੀਆਂ ਖਿਡਾਰਣਾਂ ਨੇ ਇਸ ਮੁਕਾਬਲੇ ’ਚ ਓਵਰਆਲ ਦੂਸਰਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਖੁਸ਼ੀ ਦੇ ਮੌਕੇ ’ਤੇ ਵਿਦਿਆਰਥਣਾਂ ਦੇ ਦੇਸ਼ ਵਾਪਸ ਪਰਤਣ ’ਤੇ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਉਕਤ ਟੂਰਨਾਮੈਂਟ ’ਚ ਆਈਰਲੈਂਡ, ਇੰਗਲੈਂਡ, ਬੈਲਜੀਅਮ, ਕੈਨੇਡਾ, ਹੋਲੈਂਡ ਅਤੇ ਭਾਰਤ ਦੀਆਂ ਹਾਕੀ ਟੀਮਾਂ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਪ੍ਰਿੰਯਕਾ ਜੋ ਕਿ ਬੀ. ਏ. ਪਹਿਲਾ ਸਮੈਸਟਰ ਅਤੇ ਮਨਪ੍ਰੀਤ ਕੌਰ ਬੀ.ਏ ਦੂਜਾ ਸਮੈਸਟਰ ਦੀ ਵਿਦਿਆਰਥਣ ਹੈ, ਨੇ ਭਾਰਤ ਵੱਲੋਂ ਖੇਡਦੇ ਹੋਏ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਉਨ੍ਹਾਂ ਹਾਕੀ ਦੇ ਸਹਾਇਕ ਕੋਚ ਅਮਰਜੀਤ, ਕਾਲਜ ਦੇ ਖੇਡ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਨੂੰ ਵਧਾਈ ਦਿੱਤੀ।ਇਸ ਮੌਕੇ ਉਨ੍ਹਾਂ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਵਿੱਦਿਆ ਦੇ ਨਾਲ ਨਾਲ ਖੇਡਾਂ ਤੇ ਹੋਰ ਸਰਗਰਮੀਆਂ ’ਚ ਹਿੱਸਾ ਲਈ ਪ੍ਰੇਰਿਤ ਕੀਤਾ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media