ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿਭਾਗ ਦੇ ਤੀਸਰੀ-ਏ ਦੇ ਵਿਦਿਆਰਥੀ ਤਰੁਨਦੀਪ ਸਿੰਘ ਨੇ ਥਰਡ ਮਿੰਨੀ ਨੈਸ਼ਨਲ ਫੈਨਸਿੰਗ ਚੈਂਪੀਅਨਸ਼ਿਪ-2018 ਦੇ ‘ਸਾਬਰ ਈਵੈਂਟ’ ਵਿੱਚ ਕਾਂਸੀ ਦਾ ਤਮਗਾ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਇਹ ਮੁਕਾਬਲੇ 16 ਤੋਂ 18 ਜੁਲਾਈ ਤੱਕ ਨਾਸਿਕ (ਮਹਾਂਰਾਸ਼ਟਰ) ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 22 ਰਾਜਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀ ਦੇ ਸਕੂਲ ਪਹੁੰਚਣ `ਤੇ ਮੈਂਬਰ ਇੰਚਾਰਜ.ਹਰਮਿੰਦਰ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ, ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਕੋਚ ਸ਼ਰਦ ਕੁਮਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸਨਮਾਨਿਤ ਵੀ ਕੀਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media