Saturday, August 22, 2026

ਸਾਂਈ ਮੰਦਰ ਵਿਖੇ ਮਨਾਈ ਗੁਰੂ ਪੂਰਨਿਮਾ

PPN2707201810ਧੂਰੀ, 27 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਂਈ ਮੰਦਰ ਧੂਰੀ ਵਿਖੇ ਭਗਤਾਂ ਵੱਲੋਂ ਸਾਂਈ ਬਾਬਾ ਨੂੰ ਸਮੱਰਪਿਤ ਹੋ ਕੇ ਗੁਰੂ ਪੂਰਨਿਮਾ ਬੜੀ ਸ਼ਰਧਾ ਨਾਲ ਮਨਾਈ ਗਈ।ਸਵੇਰ ਤੋਂ ਸ਼ਾਮ ਤੱਕ ਮੰਦਰ ਵਿੱਚ ਸਾਂਈ ਭਗਤਾਂ ਦੀ ਵੱਡੀ ਭੀੜ ਵੇਖਣ ਨੂੰ ਮਿਲੀ ਅਤੇ ਸਾਰਿਆਂ ਨੇ ਬਾਬਾ ਜੀ ਨੂੰ ਫਲ-ਫੁੱਲ ਅਤੇ ਮਿਠਾਈਆਂ ਚੜਾ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਸਮੇਂ ਸਾਂਈ ਭਜਨਾਂ ਦਾ ਗੁਣਗਾਣ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਮੰਦਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਧੀਰ ਵਾਇਸ ਪ੍ਰਧਾਨ ਨਗਰ ਕੌਂਸਲਰ ਧੂਰੀ ਨੇ ਦੱਸਿਆ ਕਿ ਮੰਦਰ ਵਿੱਚ ਹਰ ਵੀਰਵਾਰ ਨੂੰ ਸਾਂਈ ਸੰਧਿਆ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਂਈ ਮੰਦਰ ਵਿੱਚ ਸ਼ਿਵ ਪਰਿਵਾਰ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply