Wednesday, July 29, 2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ ਮਸ਼ੀਨਾਂ ਦਾ ਜਾਇਜ਼ਾ

ਬੰਗਲੌਰ ਦੇ ਇੰਜੀਨੀਅਰਾਂ ਨੇ ਮਸ਼ੀਨਾਂ ਦੇ ਪਹਿਲੇ ਪੱੱਧਰ ਦੀ ਕੀਤੀ ਚੈਕਿੰਗ
ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਲੋਕ ਸਭਾ ਚੋਣਾਂ-2019 ਲਈ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਪਹਿਲੇ ਪੱਧਰ Votes1ਦੀ ਚੈਕਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਨਸਾ ਅਪਨੀਤ ਰਿਆਤ ਦੀ ਅਗਵਾਈ ਹੇਠ ਬੀ.ਈ.ਐਲ (ਭਾਰਤ ਇਲੈਕਟ੍ਰਾਨਿਕ ਲਿਮਟਿਡ) ਕੰਪਨੀ ਬੰਗਲੌਰ ਦੇ ਇੰਜੀਨੀਅਰਾਂ ਵਲੋਂ ਕੀਤੀ ਗਈ।ਸਥਾਨਕ ਅੰਬੇਦਕਰ ਭਵਨ ਵਿਖੇ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਬਾਰੀਕੀ ਨਾਲ ਈ.ਵੀ.ਐਮ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਚੱਲਣ ਦੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਦੱਸਿਆ।
        ਡਿਪਟੀ ਕਮਿਸ਼ਨਰ ਨੇ ਬੀ.ਈ.ਐਲ ਇੰਜੀਨੀਅਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਈ.ਵੀ.ਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਨੂੰ ਚੰਗੀ ਤਰ੍ਹਾਂ ਚੈਕ ਕੀਤਾ ਜਾਵੇ ਤਾਂ ਜੋ ਪੋਲਿੰਗ ਮੌਕੇ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆ ਸਕੇ।ਉਨ੍ਹਾਂ ਨਾਲ ਹੀ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਈ.ਵੀ.ਐਮ ਮੈਨੇਜਮੈਂਟ ਸੈਲ ਨੂੰ ਪੂਰੀ ਨਿਗਰਾਨੀ ਨਾਲ ਕੰਮ ਨੂੰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਜਾਣ।
    ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2019 ਸਮੇਂ ਐਮ-3 ਮਾਡਲ ਦੀਆਂ ਮਸ਼ੀਨਾਂ ਦੀ ਪਹਿਲੀ ਵਾਰ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੇ ਕੰਮ ਦੀ ਨਿਗਰਾਨੀ ਲਈ ਰਾਜਨੀਤਿਕ ਪਾਰਟੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
    ਇਸ ਮੌਕੇ ਤਹਿਸੀਲਦਾਰ ਚੋਣਾਂ ਗੁਰਚਰਨ ਸਿੰਘ, ਚੋਣ ਕਾਨੂੰਨਗੋ ਭੂਸ਼ਨ ਕੁਮਾਰ, ਰਾਜੇਸ਼ ਕੁਮਾਰ ਯਾਦਵ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply