ਭੀਖੀ, 28 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨੇੜਲੇ ਪਿੰਡ ਜੱਸੜ ਵਾਲਾ ਅਤੇ ਮੋਹਰ ਸਿੰਘ ਵਾਲਾ ਵਿਖੇ ਕੌਮੀ ਪੇਂਡੂ
ਸਿਹਤ ਮਿਸ਼ਨ ਪੰਜਾਬ ਵੱਲੋ ਮੋਬਾਇਲ ਮੈਡੀਕਲ ਯੂਨਿਟ ਜਾਂਚ ਕੈਂਪ ਆਯੋਜਿਤ ਕੀਤਾ ਗਿਆ।ਇਸ ਵਿੱਚ ਮੋਸਮੀ ਬੀਮਾਰੀਆਂ ਡੇਂਗੂ, ਮਲੇਰੀਆਂ ਡਾਇਰੀਆ ਆਦਿ ਰੋਗਾਂ ਤੋਂ ਬਚਾਅ ਬਾਰੇ ਦੱਸਿਆ ਗਿਆ।ਸਿਹਤ ਕਰਮੀਆਂ ਨੇ ਪਿੰਡ ਵਾਸੀਆ ਨੂੰ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਗੰਦਾ ਪਾਣੀ ਨਾ ਖੜਨ ਦੇਣ ਅਤੇ ਢੱਕਿਆ ਤੇ ਸਾਫ ਸੁਥਰੀਆ ਵਸਤੂਆ ਹੀ ਖਾਣ।ਉਨ੍ਹਾਂ ਕਿਹਾ ਕਿ ਬੁਖਾਰ ਤੋਂ ਬਚਾਅ ਲਈ ਘਰਾਂ ਵਿੱਚ ਮੱਛਰਮਾਰ ਦਵਾਇਆ ਅਤੇ ਮੱਛਰ ਦਾਨੀਆ ਆਦਿ ਦਾ ਪ੍ਰਯੋਗ ਕਰਨ।ਸਿਹਤ ਵਿਭਾਗ ਦੀ ਟੀਮ ਨੇ 123 ਵਿਅਕਤੀਆਂ ਦੀ ਸਿਹਤ ਦੀ ਜਾਂਚ ਵੀ ਕੀਤੀ ਅਤੇ ਲੋੜ੍ਹੀਦੀਆਂ ਦਵਾਇਆਂ ਵੀ ਦਿੱਤੀਆਂ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਗੰਭੀਰ ਬਿਮਾਰੀ ਰੂਪ ਅਖਤਿਆਰ ਕਰਦੀ ਹੈ ਤਾਂ ਪੀੜਤ ਵਿਅਕਤੀ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਜਾਵੇ।
ਇਸ ਮੌਕੇ ਡਾਕਟਰਾਂ ਦੀ ਟੀਮ ਵਿੱਚ ਸੀਨੀਅਰ ਮੈਡੀਕਲ ਅਫਸਰ ਅਰਜ਼ਨ ਸ਼ਾਰਦਾ, ਬੋਹੜ੍ਹ ਸਿੰਘ, ਪਰਮਜੀਤ ਕੌਰ ਸਟਾਫ ਨਰਸ, ਮਨਪ੍ਰੀਤ ਸਿੰਘ ਲੈਬ. ਟੈਕਨੀਸੀਅਨ, ਏ.ਐਨ.ਐਮ ਅਮਨਦੀਪ ਕੌਰ, ਆਸ਼ਾ ਵਰਕਰ ਜਸਵੀਰ ਕੌਰ, ਜਸਵੀਰ ਕੌਰ, ਰਾਣੀ, ਕਲੱਬ ਪ੍ਰਧਾਨ ਬਹਾਦਰ ਖਾਂ, ਸਰਪੰਚ ਚਰਨਜੀਤ ਕੌਰ, ਪੰਚ ਰਣਜੀਤ ਸਿੰਘ, ਪੰਚ ਦਰਸ਼ਨ ਸਿੰਘ ਆਦਿ ਮੌਜੂਦ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media