Tuesday, April 21, 2026

ਅਕਾਲੀ ਦਲ (ਅ) ਦੇ ਆਗੂ ਹਰਬੀਰ ਸਿੰਘ ਸੰਧੂ ਨੂੰ ਸਦਮਾ, ਪਤਨੀ ਸੁਵਰਗਵਾਸ

ਅੰਤਿਮ ਸੰਸਕਾਰ 29 ਜੁਲਾਈ ਐਤਵਾਰ ਨੂੰ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) –  ਸ਼ੋ੍ਰਮਣੀ ਅਕਾਲੀ ਦਲ (ਅ) ਦੇ ਦਫਤਰ ਤੇ ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ ਨੂੰ ਉਸ ਵੱਕਤ ਗਹਿਰਾ ਸਦਮਾ PPN2807201815ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਸੰਧੂ (61) ਦਾ ਦਿਹਾਂਤ ਹੋ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਸਵ. ਬੀਬੀ ਸੁਖਵਿੰਦਰ ਕੌਰ ਸੰਧੂ ਦਾ ਅੰਤਿਮ ਸੰਸਕਾਰ ਮਿਤੀ 29 ਜੁਲਾਈ ਦਿਨ ਐਤਵਾਰ ਨੂੰ ਸਵੇਰੇ 11.00 ਵਜੇ ਗੁ. ਸ਼ਹੀਦਾਂ ਸਾਹਿਬ ਚਾਟੀਵਿੰਡ ਗੇਟ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਭਾਈ ਸਖੀਰਾ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਐਮ.ਪੀ ਸਿਮਰਨਜੀਤ ਸਿੰਘ ਮਾਨ ਨੇ ਹਰਬੀਰ ਸਿੰਘ ਸੰਧੂ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਵਿਛੜੀ ਆਤਮਾ ਦੀ ਸ਼ਾਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪੀੜ੍ਹਤ ਪਰਿਵਾਰ ਦੇ ਨਾਲ ਹੋਰਨਾ ਤੋਂ ਇਲਾਵਾ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਕਈ ਸਿਆਸੀ ਪਾਰਟੀਆਂ, ਸਭਾ ਸੁਸਾਇਟੀਆਂ ਤੇ ਧਾਰਮਿਕ ਜੱਥੇਬੰਦੀਆਂ ਦੇ ਅਹੁੱਦੇਦਾਰ, ਮੈਂਬਰ ਤੇ ਮੋਹਤਬਰ ਸ਼ਾਮਲ ਹਨ।
ਦੱਸਣਯੋਗ ਕਿ ਸਵ. ਬੀਬੀ ਸੁਖਵਿੰਦਰ ਕੌਰ ਸੰਧੂ ਬੀਤੇ ਕਈ ਵਰ੍ਹਿਆਂ ਤੋਂ ਕੈਂਸਰ ਵਰਗੀ ਨਾਮੁਰਾਦ ਬੀਮਾਰੀ ਤੋਂ ਪੀੜ੍ਹਤ ਸਨ ਤੇ ਜੇਰੇ ਇਲਾਜ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply