Sunday, October 11, 2026

ਸਰਕਾਰੀ ਸਕੂਲ ਫੱਤਾ ਮਾਲੋਕਾ ਵਿਖੇ ਕਰਵਾਇਆ ਗਿਆ ਬਲਾਕ ਪੱਧਰ ਦਾ ਯੁਵਕ ਮੇਲਾ

ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸਕੂਲ ਫੱਤਾ ਮਾਲੋਕਾ ਵਿਖੇ ਬਲਾਕ ਪੱਧਰ ਦਾ ਯੁਵਕ ਮੇਲਾ ਕਰਵਾਇਆ ਗਿਆ।ਪ੍ਰਿੰਸੀਪਲ PPN2907201806ਹਰਿੰਦਰ ਸਿੰਘ ਭੁੱਲਰ ਅਤੇ ਚਾਨਣ ਸਿੰਘ ਸੀ.ਜੀ.ਪੀ.ਆਰ ਦੀ ਅਗਵਾਈ ਵਿੱਚ ਸਕੂਲ ਦੇ ਗਾਈਡੈਂਸ ਐਂਡ ਕੌਂਸਲਿੰਗ ਇੰਚਾਰਜ ਸ੍ਰੀਮਤੀ ਸੁਨੀਤਾ ਰਾਣੀ ਵਲੋਂ ਹੋਏ ਇਸ ਯੁਵਕ ਮੇਲੇ ਵਿੱਚ ਲਗਭਗ 22 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਸ਼ਣ, ਚਿੱਤਰਕਲਾ, ਕਲੇਅ ਮਾਡਲਿੰਗ, ਸ਼ਬਦ ਗਾਇਨ, ਨਾਟਕ ਅਤੇ ਕੁਇਜ਼ ਵਿੱਚ ਭਾਗ ਲਿਆ ।         ਭਾਸ਼ਣ ਵਿੱਚ ਸਰਕਾਰੀ ਸਕੂਲ ਕੋਟਧਰਮੂ, ਸ਼ਬਦ ਗਾਇਨ ਵਿੱਚ ਸਰਕਾਰੀ ਸਕੂਲ ਫੱਤਾਮਾਲੋਕਾ ਅਤੇ ਨਾਟਕ ਵਿੱਚ ਵੀ ਸਰਕਾਰੀ ਸਕੂਲ ਫੱਤਾ ਮਾਲੋਕਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕੇ ਬਾਕੀ ਵੰਨਗੀਆਂ `ਚ ਸਰਕਾਰੀ ਸਕੂਲ ਮੀਆਂ, ਝੁਨੀਰ ਅਤੇ ਲਾਲਿਆਂਵਾਲੀ ਨੇ ਪਹਿਲਾ ਸਥਾਨ ਹਾਸਲ ਕੀਤਾ।
     ਪ੍ਰੋਗਰਾਮ ਸੰਚਾਲਨ ਵਿੱਚ ਸ੍ਰੀਮਤੀ ਰਿੰਕੂ, ਗੁਰਸੇਵਕ ਸਿੰਘ, ਤੇਜ ਰਾਮ, ਸੁਖਵਿੰਦਰ ਸਿੰਘ ਸੁੱਖੀ ਅਤੇ ਸ਼੍ਰੀਮਤੀ ਯੋਗਿਤਾ ਜੋਸ਼ੀ ਨੇ ਵੀ ਯੋਗਦਾਨ ਦਿੱਤਾ।ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇਮ ਗਏ ਅਤੇ ਹੱਲਾਸ਼ੇਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਵਿੱਚ ਬਹੁਤ ਸਹਾਇਕ ਸਿੱਧ ਹੁੰਦੇ ਹਨ।ਉਹਨਾਂ ਨੇ ਸਭ ਦਾ ਧੰਨਵਾਦ ਵੀ ਕੀਤਾ।  

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply