ਭੀਖੀ, 29 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਹਰ ਸਮੇਂ ਮੁਸਤੈਦੀ ਯਕੀਨੀ ਬਣਾਉਂਦਿਆਂ ਡਿਪਟੀ
ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਅੱਜ ਸਖ਼ਤ ਹਦਾਇਤ ਕੀਤੀ ਕਿ ਕੋਈ ਵੀ ਅਧਿਕਾਰੀ ਅਤੇ ਮੁਲਾਜ਼ਮ ਆਪਣਾ ਸਬੰਧਤ ਸਟੇਸ਼ਨ ਨਹੀਂ ਛੱਡੇਗਾ।ਸਥਾਨਕ ਬੱਚਤ ਭਵਨ ਵਿਖੇ ਸੰਭਾਵੀ ਹੜ੍ਹਾਂ ਦੇ ਖ਼ਤਰੇ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਛੁੱਟੀ ਨਹੀਂ ਲਵੇਗਾ।ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਮਸਲਾ ਲੋਕਾਂ ਦੀ ਜਾਨ-ਮਾਲ ਨਾਲ ਜੁੜਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਆਪਣੀ ਡਿਊਟੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਵੇ ਅਤੇ ਵਿਭਾਗ ਮੁਖੀ, ਮੁਲਾਜ਼ਮਾਂ ਦੇ ਮੋਬਾਈਲ ਨੰਬਰਾਂ ਦੀ ਸੂਚੀ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਜਮ੍ਹਾਂ ਕਰਾਉਣ।
ਡਿਪਟੀ ਕਮਿਸ਼ਨਰ ਨੇ ਫ਼ੌਜ ਦੇ ਬਠਿੰਡਾ ਕੈਂਪ ਤੋਂ ਆਏ ਫ਼ਲੱਡ ਰਿਲੀਫ਼ ਕਾਲਮ ਦੇ ਕੈਪਟਨ ਅਮਨ ਅਰੋੜਾ ਨੂੰ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਅਤੇ ਫ਼ੌਜ ਦੀ ਮਦਦ ਨਾਲ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਮਸਨੂਈ ਅਭਿਆਸ ਕੀਤਾ ਜਾਵੇ ਅਤੇ ਇਸ ਸਬੰਧੀ ਤਰੀਕ ਮਿੱਥ ਕੇ ਇਸ ਅਮਲ ਨੂੰ ਨੇਪਰੇ ਚਾੜ੍ਹਿਆ ਜਾਵੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media