ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਠਾਨਕੋਟ ਵਲੋਂ ਡੀਲਰਾਂ ਨੂੰ ਸਹੀ ਬਿਲਿੰਗ ਅਤੇ ਟੈਕਸ ਭਰਨ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਮਕਸਦ ਇਹ ਸੀ ਕਿ ਜਿੰਨਾ ਟੈਕਸ ਇਕੱਠਾ ਹੋਵੇਗਾ, ਉਸ ਨਾਲ ਸੂਬੇ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਉਹ ਰੈਵੀਨਿਊ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਵੱਖ ਵੱਖ ਭਲਾਈ ਸਕੀਮਾਂ ਤਹਿਤ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਪਹਿਲਾਂ ਵੀ ਵੱਖ ਵੱਖ ਥਾਵਾਂ `ਤੇ ਕੈਂਪ ਲਗਾ ਕੇ ਡੀਲਰਾਂ ਨੂੰ ਜਾਗਰੂਕ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਨੇਪਰੇ ਚਾੜ੍ਹਨ ਲਈ ਉਹ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇਣਗੇ ਅਤੇ ਡੀਲਰਾਂ ਨੂੰ ਜਾਗਰੂਕ ਕਰਦੇ ਰਹਿਣਗੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media