ਜਿੱਤ ਦੀ ਖੁਸ਼ੀ ਵਿੱਚ ਪੌਦੇ ਲਗਾਏ
ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਖੇਡ ਵਿਭਾਗ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿਚ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ
ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਿਲ੍ਹਾ ਖੇਡ ਦਫ਼ਤਰ ਦੇ ਵਾਲੀਬਾਲ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਵਾਲੀਬਾਲ ਕੋਚਿੰਗ ਸੈਂਟਰ, ਸੈਦੇਵਾਲ ਦੀ ਟੀਮ ਦੂਜੇ ਸਥਾਨ `ਤੇ ਰਹੀ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸੀਨੀਅਰ ਸੈਕੰਡਰੀ ਸਕੂਲ, ਸੈਦੇਵਾਲ ਵਿਖੇ 25 ਪੌਦੇ ਲਗਾਏ ਗਏ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਅਤੇ ਸਿਹਤ ਦੀ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਪੀ.ਈ.ਐਸ ਨੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਲਈ ਤੰਦਰੁਸਤ ਸਿਹਤ ਦਾ ਹੋਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਸ੍ਰੀਮਤੀ ਬਬੀਤਾ ਸੋਨੀ ਲੈਕਚਰਾਰ ਤੇ ਕਰਮਜੀਤ ਸਿੰਘ ਡੀ.ਪੀ.ਈ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media