ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਰਹਿਨੁਮਾਈ ਹੇਠ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।
ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਫੁੱਲਾਂ ਦੀ ਮਾਲਾ ਪਾ ਕੇ ਸ਼ਹੀਦ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਂਟ ਕੀਤੀ।ਇਸ ਸਮੇਂ ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ ਜੰਡਿਆਲਾ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ, ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ, ਚਰਨਜੀਤ ਸਿੰਘ ਟੀਟੋ, ਜਸਬੀਰ ਸਿੰਘ ਖੇਲਾ, ਕਸ਼ਮੀਰ ਸਿੰਘ ਜਾਣੀਆਂ ਜਨਰਲ ਸਕੱਤਰ ਕਾਂਗਰਸ ਦਿਹਾਤੀ, ਭਗਵਾਨ ਦਾਸ ਵਿਨਾਇਕ ਭਾਜਪਾ ਆਗੂ, ਸਰੂਪ ਸਿੰਘ ਸੰਤ ਸ਼ਹਿਰੀ ਪ੍ਰਧਾਨ ਅਕਾਲੀ ਜੱਥਾ, ਸਵਿੰਦਰ ਸਿੰਘ ਚੰਦੀ, ਐਡਵੋਕੇਟ ਅਮਰੀਕ ਸਿੰਘ ਮਲਹੋਤਰਾ, ਡਾਕਟਰ ਦੀਪਕ ਗੁਪਤਾ, ਡਾ: ਨਿਰਮਲ ਸਿੰਘ, ਡਾ: ਹਰਜਿੰਦਰ ਸਿੰਘ ਧੰਜਲ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ, ਜਸਵਿੰਦਰ ਸਿੰਘ ਝੰਡ ਬਲਾਕ ਪ੍ਰਧਾਨ, ਹਰਚਰਨ ਸਿੰਘ ਬਰਾੜ, ਡਾ: ਲਖਵਿੰਦਰ ਸਿੰਘ ਰੰਧਾਵਾ, ਪ੍ਰਦੀਪ ਸਿੰਘ ਥਿੰਦ, ਅਮਰ ਸਿੰਘ, ਕਾਮਰੇਡ ਸ਼ੇਰਗਿੱਲ, ਹਰਪ੍ਰੀਤ ਸਿੰਘ ਥਿੰਦ, ਮਹਿਕਪ੍ਰੀਤ ਸਿੰਘ ਜੋਸਨ, ਸੰਜੀਵ ਕੁਮਾਰ, ਦੀਪਕ ਕੁਮਾਰ, ਗੁਲਸ਼ਨ ਜੈਨ ਆਦਿ ਹਾਜਰ ਸਨ।ਇਸ ਮੌਕੇ ਨਸ਼ਿਆਂ ਖਿਲਾਫ ਡਟਣ ਦਾ ਪ੍ਰਣ ਵੀ ਕੀਤਾ ਗਿਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media