ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਜੋ ਕਿ
ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੰਮ ਕਰਨ ਦੀ ਭਾਵਨਾ ਉਜਾਗਰ ਕੀਤੀ।ਸਕੂਲ ਦੇ ਪ੍ਰਧਾਨ ਤਰਲੋਚਨ ਸਿੰਘ, ਮੈਨੇਜਰ ਮਾਨ ਸਿੰਘ, ਗੁਰਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ, ਵਾਇਸ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਸੁਰਿੰਦਰਪਾਲ ਕੌਰ ਐਸ.ਐਸ. ਮਿਸਟਸ਼ੈੱਸ ਨੇ ਸ਼ਿਰਕਤ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਚੱਲ ਰਹੀਆਂ ਸਮੱਸਿਆਵਾਂ ਜਿਵੇਂ ਨਸ਼ਾ, ਭਰੂਣ ਹੱਤਿਆ ਅਤੇ ਹਰਿਆਵਲ ਬਾਰੇ ਦੱਸਿਆ।ਸਕੂਲ ਦੇ ਪ੍ਰਬੰਧਕ ਦਿਲਬਾਗ ਸਿੰਘ ਤਲਵਾੜ ਵੱਲੋਂ ਪ੍ਰਬੰਧਕ ਕਮੇਟੀ ਦੇ ਮੈਬਰਾਂ ਦਾ ਧੰਨਵਾਦ ਕੀਤਾ ਅਤੇ ਐਨ.ਐਸ.ਐਸ ਵਲੰਟੀਅਰਾਂ ਦੀ ਹੌਸਲਾ ਅਫਜਾਈ ਕੀਤੀ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media