Monday, December 23, 2024

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਬਠਿੰਡਾ, 2ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ PPN0208201805ਕਰਦੇ ਹੋਏ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਸਮਾਗਮ ਕੀਤਾ ਗਿਆ।  ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ  ਬੱਚੇ ਲਈ ਇੱਕ ਸੰਪੂਰਨ ਪੌਸ਼ਟਿਕ ਖੁਰਾਕ ਹੈ। ਜਿਸ ਵਿੱਚ ਸਰੀਰ ਲਈ ਲੋੜੀਦੇ ਸਾਰੇ ਤੱਤ ਮੌਜੂਦ ਹੁੰਦੇ ਹਨ। ਮਾਂ ਬੱਚੇ ਨੂੰ ਜਨਮ ਤੋਂ ਅੱਧੇ ਘੰਟੇ  ਬਾਅਦ ਆਪਣਾ ਦੁੱਧ ਪਿਲਾਵੇ ਅਤੇ ਸਜ਼ੇਰੀਅਨ (ਵੱਡਾ ਅਪ੍ਰੇਸ਼ਨ) ਤੋਂ ਚਾਰ ਘੰਟੇ ਬਾਅਦ ਹਰ ਹਾਲਤ ਮਾਂ ਦਾ ਦੁੱਧ ਸ਼ੁਰੂ ਕੀਤਾ ਜਾਵੇ। ਪਹਿਲੇ 6 ਮਹੀਨਿਆਂ ਤੱਕ ਸਿਰਫ ਮਾਂ ਦਾ ਦੁੱਧ ਹੀ ਪਿਲਾਣਾ ਚਾਹੀਦਾ ਹੈ। 6 ਮਹੀਨੇ ਤੋਂ ਬਾਅਦ ਦੁੱਧ ਦੇ ਨਾਲ ਓਪਰੀ ਖੁਰਾਕ ਜਿਵੇ ਕਿ ਕੇਲਾ, ਖਿਚੜੀ, ਦਹੀ ਅਤੇ ਉਬਲੇ ਆਲੂ ਆਦਿ ਨੂੰ ਸ਼ੁਰੂ ਕੀਤਾ ਜਾਵੇ। ਇਕ ਸਾਲ ਬਾਅਦ ਘਰ ਵਿੱਚ ਜੋ ਵੀ ਭੋਜਨ ਬਣਦਾ ਹੈ ਬੱਚੇ ਨੂੰ ਦੇਣਾ ਚਾਹੀਦਾ ਹੈ। ਇਸ ਵਿੱਚ ਮਸਾਲਿਆਂ ਆਦਿ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾਕਟਰ ਡਾ. ਮਨੀਤਾ ਨੇ ਕਿਹਾ ਮਾਂ ਦੇ ਦੁੱਧ ਪੀਣ ਵਾਲੇ ਬੱਚੇ ਦਸਤ ਰੋਗ, ਨਮੂਨੀਆ, ਅਸਥਮਾ ਅਤੇ ਛਾਤੀ ਦੀ ਇੰਫੈਕਸ਼ਨ ਤੋਂ ਬਚੇ ਰਹਿੰਦੇ ਹਨ।
ਔਰਤਾਂ ਦੇ ਮਹਿਰ ਡਾ. ਸ਼ਾਇਨਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ 1 ਅਗਸਤ ਤੋਂ 7 ਅਗਸਤ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਇਸ ਲਈ ਸਿਹਤ ਵਿਭਾਗ ਦਾ ਇਹ ਸੁਨੇਹਾ ਹਰ ਘਰ ਤੱਕ ਪਹੁੰਚਾਇਆ ਜਾਵੇ ਕਿ ‘ਮਾਂ ਦਾ ਦੁੱਧ : ਜੀਵਨ ਦਾ ਅਧਾਰ’ ਹੈ। ਉਨ੍ਹਾਂ ਕਿਹਾ ਕਿ ਬੋਤਲ ਨਾਲ ਬੱਚੇ ਨੂੰ ਕਦੇ ਵੀ ਦੁੱਧ ਨਹੀਂ ਪਿਲਾਉਣਾ ਚਾਹੀਦਾ ਕਿਉਂਕਿ ਇਸ ਨਾਲ ਇੰਨਫੈਨਕਸ਼ਨ ਹੋਣ ਦਾ ਖਤਰਾ ਬਣਿਆਂ ਰਹਿੰਦਾ ਹੈ। ਜਿਹੜੀਆਂ ਔਰਤਾਂ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀਆਂ ਹਨ, ਉਨ੍ਹਾਂ ਦੀ ਸਿਹਤ ਠੀਕ ਰਹਿੰਦੀ ਹੈ, ਬੱਚੇ ਦੇ ਜਨਮ ਤੋਂ ਤਿੰਨ ਸਾਲ ਤੱਕ ਗਰਭ ਨਹੀਂ ਠਹਿਰਦਾ, ਛਾਤੀ ਅਤੇ ਅੰਡੇਦਾਨੀ ਦੇ ਕੈਂਸਰ ਤੋਂ ਬਚਾਅ ਰਹਿੰਦਾ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਐਸ.ਐਸ ਗਿੱਲ ਨੇ ਕਿਹਾ ਕਿ ਗੁੜਤੀ ਦੀ ਪ੍ਰਥਾ ਨੂੰ ਸਮਾਜ ਚੋਂ ਖ਼ਤਮ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਵਿੱਚ ਲਾਗ ਦਾ ਵੱਡਾ ਕਾਰਣ ਬਣਦੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਛੂਤ ਰੋਗ ਦੇ ਵਿਅਕਤੀ ਨੂੰ ਬੱਚੇ ਕੋਲ ਨਹੀਂ ਜਾਣ ਦੇਣਾ ਚਾਹੀਦਾ ਕਿਉਂਕਿ ਛੋਟਾ ਬੱਚਾ ਛੂਤ ਰੋਗ ਤੋਂ ਬੜੀ ਜਲਦੀ ਪ੍ਰਭਾਵਿਤ ਹੁੰਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਗਤੀ ਔਰਤਾਂ ਦਾ ਹਰ ਮਹੀਨੇ ਦੀ 9 ਤਰੀਕ ਨੂੰ ਵਿਸ਼ੇਸ਼ ਚੈਕਅੱਪ ਕੀਤਾ ਜਾਂਦਾ ਹੈ।ਜਿਸ ਤਹਿਤ ਉਨ੍ਹਾਂ ਦੇ ਖੂਨ ਦੀ ਜਾਂਚ, ਪਿਸ਼ਾਬ ਦੀ ਜਾਂਚ, ਬਲੱਡ ਪ੍ਰੈਸ਼ਰ, ਹਿਮੋਗਲੋਬਿਨ ਅਤੇ ਅਲਟ੍ਰਾਸਾਊਂਡ ਆਦਿ ਕੀਤੇ ਜਾਂਦੇ ਹਨ ਅਤੇ ਗਰਭਵਤੀ ਮਾਂਵਾਂ ਦੀ ਜਨੇਪੇ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਹਰ ਗਰਭਗਤੀ ਔਰਤ ਨੂੰ ਐਚ.ਆਈ.ਵੀ (ਏਡਜ), ਹੈਪਾਟਾਇਟਿਸ-ਸੀ, ਸ਼ੂਗਰ ਅਤੇ ਥਾਇਰਾਇਡ ਦੇ ਟੈਸਟ ਜ਼ਰੂਰ ਕਰਵਾਉਣੇ ਚਾਹੀਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply