Saturday, April 18, 2026

ਪੀ.ਆਰ.ਟੀ.ਸੀ ਮੁਲਾਜ਼ਮਾਂ ਨੇ ਕੀਤੀ ਬਠਿੰਡਾ ਡਿਪੂ ਵਿਖੇ ਰੋਸ ਰੈਲੀ

ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਆਰ.ਟੀ.ਸੀ ਵਰਕਰਜ਼ ਯੂਨੀਅਨ ਏਟਕ ਅਤੇ ਪੀ.ਆਰ.ਟੀ.ਸੀ ਰਿਟਾਇਰਡ ਵਰਕਰਜ਼ PPN0208201824ਭਾਈਚਾਰਾ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਮਨੈਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋ ਬਠਿੰਡਾ ਡਿਪੂ ਦੇ ਗੇਟ ਅੱਗੇ ਰੋਸ ਰੈਲੀ ਕੀਤੀ।ਇੱਕਠ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ ਐਡਵੋਕੇਟ, ਹਰਨੇਕ ਸਿੰਘ ਨੈਣੇਵਾਲਾ ਅਤੇ ਮੋਹਕਮ ਸਿੰਘ ਨੇ ਕਿਹਾ ਕਿ 14 ਅਗਸਤ ਦੇ ਪਟਿਆਲਾ ਧਰਨੇ ਵਿੱਚ ਕਾਲੇ ਚੋਲੇ ਪਾਕੇ ਸਮੂਲੀਅਤ ਕੀਤੀ ਜਾਵੇਗੀ।ਆਗੂਆਂ ਨੇ ਕਿਹਾ ਕਿ 21 ਜੂਨ ਨੂੰ 37 ਮੰਗਾਂ ਦਾ ਮੰਗ ਪੱਤਰ ਮੈਨੇਜਮੈਂਟ ਨੂੰ ਦਿੱਤਾ ਹੋਇਆ ਹੈ, ਪ੍ਰੰਤੂ ਮੈਨੇਜਮੈਂਟ ਦੇ ਕੰਨਾਂ ਤੇ ਅਜੇ ਜੂੰ ਨਹੀ ਸਰਕੀ ਉਲਟਾ ਵਰਕਰਾਂ ਨੂੰ ਸੰਘਰਸ਼ ਵਿੱਚ ਹਿੱਸਾ ਲੈਣ ਤੋ ਡਰਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮੈਨੇਜਮੈਂਟ 10 ਜੁਲਾਈ ਦੇ ਕੀਤੇ ਸੰਘਰਸ਼ ਤੋ ਇਹ ਸਮਝ ਲਵੇ ਕਿ ਮੁਲਾਜ਼ਮ ਆਪਣੀਆਂ ਮੰਗਾਂ ਲਈ ਆਰ.ਪਾਰ ਦੀ ਲੜਾਈ ਲੜਨ ਨੂੰ ਤਿਆਰ ਹਨ। ਉਹਨਾਂ ਮੰਗ ਕੀਤੀ ਕਿ 10 ਸਾਲ ਤੋ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਕਿਲੋਮੀਟਰ ਸਕੀਮ ਨੂੰ ਬੰਦ ਕੀਤਾ ਜਾਵੇ, ਡਰਾਇਵਰਾਂ ਤੇ ਕੰਡਕਟਰਾਂ ਦੇ ੳਵਰ ਟਾਈਮ ਵਿੱਚ ਲਾਇਆ ਕੱਟ ਬੰਦ ਕੀਤਾ ਜਾਵੇ ਅਤੇ ਡਿਪੂਆਂ ਅੰਦਰ ਭ੍ਰਿਸਟਾਚਾਰ ਨੂੰ ਖਤਮ ਕੀਤਾ ਜਾਵੇ ਆਦਿ ਨੂੰ ਜਲਦ ਲਾਗੂ ਕੀਤਾ ਜਾਵੇ। ਇਸ ਮੋਕੇ ਸੂਰਜ ਸਿੰਘ ਮਾਨ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਜਸਕਰਨ ਸਿੰਘ, ਦਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply