ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਕਚਹਿਰੀ ਰੋਡ ਸਥਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਸਰ ਵਿਖੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਵਣ ਮਹਾ ਉਤਸਵ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਪ੍ਰਿੰਸੀਪਲ-ਕਮ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗਰਾਉਂਡ ਵਿਚ ਪੌਦੇ ਲਗਾਏ ਗਏ ਹਨ।
ਕਰਨਲ ਚਾਹਲ ਨੇ ਦੱਸਿਆ ਕਿ ਰੁੱਖ ਸਾਨੂੰ ਸੰਘਣੀ ਛਾਂ ਅਤੇ ਸਾਫ਼ ਸੁਥਰਾ ਵਾਤਾਵਰਨ ਦਿੰਦੇ ਹਨ।ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿਚ ਘੱਟੋ ਤੋਂ ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਧਰਤੀ ਦੇ ਵਾਤਾਵਰਨ ਨੂੰ ਬਚਾਇਆ ਜਾ ਸਕਦਾ।ਚਾਹਲ ਨੇ ਦੱਸਿਆ ਕਿ ਸਾਡਾ ਸਾਰੀਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਆਉਣ ਵਾਲੀ ਪੀੜੀ ਲਈ ਸਾਫ਼ ਸੁਥਰਾ ਅਤੇ ਸਵੱਛ ਵਾਤਾਵਰਨ ਮੁਹਈਆ ਕਰਵਾਈਏ।ਇਸ ਮੌਕੇ ਸਮੂਹ ਸਟਾਫ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media