ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਬਦੀਪ ਪਬਲੀਕੇਸ਼ਨ ਭੀਖੀ ਦੇ ਸਹਿਯੋਗ ਨਾਲ
ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਅਧਿਆਪਕਾਂ ਅਤੇ ਵਿਦਿਆਰਥੀਆਂ ਸਾਹਿਤਕ, ਸੱਭਿਆਚਾਰਕ, ਤਰਕਸ਼ੀਲ ਅਤੇ ਉਸਾਰੂ ਸੋਚ ਦੀਆਂ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਡਾ. ਰੁਪੇਸ਼ ਦੀਵਾਨ ਨੇ ਵਿਦਿਆਰਥੀਆਂ ਕਿਹਾ ਕਿ ਮੋਬਾਇਲ ਇੰਟਰਨੈਟ ਵੱਲ ਜਿਆਦਾ ਧਿਆਨ ਨਾ ਦੇ ਕੇ ਉਹ ਆਪਣੀ ਸਕੂਲੀ ਪੜ੍ਹਾਈ ਤੋਂ ਇਲਾਵਾ ਚੰਗੇ ਸਾਹਿਤ ਦੀਆਂ ਪੁਸਤਕਾਂ ਵੀ ਪੜ੍ਹਨ ।
ਅਧਿਆਪਕ ਪਰਮਜੀਤ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਸਾਹਿਤਕ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ, ਕਿਉਂਕਿ ਚੰਗੀਆਂ ਪੁਸਤਕਾਂ ਇਨਸਾਨ ਦੀ ਜ਼ਿੰਦਗੀ ਵਿੱਚ ਬਦਲਾਅ ਲਿਆਉਂਦੀਆਂ ਹਨ।ਪੁਸਤਕ ਪ੍ਰਦਰਸ਼ਨੀ ਦੌਰਾਨ ਐਮ.ਐਸ.ਡੀ ਪਬਲਿਕ ਸਕੂਲ ਭੀਖੀ ਦੇ ਬੱਚਿਆਂ ਨੇ ਵੀ ਹਾਜ਼ਰੀ ਲਵਾਈ।ਇਸ ਮੌਕੇ ਪ੍ਰਕਾਸ਼ਕ ਕਰਨ ਭੀਖੀ, ਅਧਿਆਪਕ ਵਰਿੰਦਰ ਕੁਮਾਰ, ਮਨੋਜ ਕੁਮਾਰ, ਰਾਜਿੰਦਰਪਾਲ ਸਿੰਘ, ਯਸ਼ੂ ਸ਼ਰਮਾ, ਭੁਪਿੰਦਰ ਕੌਰ, ਪਰਮਜੀਤ ਕੌਰ, ਨੀਲਮ ਰਾਣੀ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media