Tuesday, March 3, 2026

ਹਲਕਾ ਜੋਗਾ ਤੋਂ 10ਵਾਂ ਜਥਾ ਬਰਗਾੜੀ ਲਈ ਹੋਇਆ ਰਵਾਨਾ

ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ PPN0508201804ਸਿੰਘ ਅਤਲਾ ਦੀ ਅਗਵਾਈ ਵਿੱਚ ਹਲਕਾ ਜੋਗਾ ਵਲੋਂ 10ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰੂਦੁਆਰਾ ਸਹਿਬ ਪਿੰਡ ਅਤਲਾ ਕਲਾਂ ਤੇ ਅਕਲੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ, ਜਿਥੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ ਬੰਦੀ ਸਿੰਘਾਂ ਦੀ ਰਿਹਾਈ ਬਹਿਬਲ ਕਲਾਂ ਗੋਲੀ ਕਾਡ ਦੇ ਦੋਸੀਆਂ ਦੀ ਗ੍ਰਿਫਤਾਰੀ ਅਤੇ ਸਿੱਖ ਕੋਮ ਦੀਆਂ ਹੋਰ ਮੰਗਾਂ ਸਬੰਧੀ 1 ਜੂਨ ਤੋਂ ਜਥੇਦਾਰ ਭਾਈ ਧਿਆਨ ਸਿੰਘ ਮੰਡ ਬਰਗਾੜੀ ਵਿਚ ਇਨਸਾਫ ਮੋਰਚੇ `ਤੇ ਬੈਠੇ ਹਨ।
ਇਸ ਸਮੇਂ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਬੇਅਦਬੀ ਦੀ ਜਾਂਚ ਸੀ.ਬੀ.ਆਈ ਨੂੰ ਸੌਂਪ ਦਿੱਤੀ ਹੈ।ਜਦੋਂ ਨਸ਼ਾ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਵਿਰੁੱਧ ਜਾਂਚ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਹੈ ਅਤੇ ਉਸ ਜਾਂਚ ਉਪਰ ਸਰਕਾਰ ਨੂੰ ਭਰੋਸਾ ਹੈ।ਸਿਆਸੀ ਤੋਰ `ਤੇ ਕਾਂਗਰਸੀਆਂ ਵਿਰੁੱਧ ਜੋ ਪਰਚੇ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਨੇ ਰੱਦ ਕਰਨ ਦੀ ਸਿਫਾਰਸ਼ ਕੀਤੀ, ਤੇ ਸਰਕਾਰ ਨੇ ਰੱਦ ਕਰ ਦਿਤੇ।ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਕਰਨ ਤੋਂ ਸਰਕਾਰ ਭੱਜ ਰਹੀ ਹੈ।ਉਨਾਂ ਕਿਹਾ ਕਿ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਨਤਕ ਕਰੇ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰੇ।ਉਨਾਂ ਹੋਰ ਕਿਹਾ ਕਿ ਸਰਕਾਰ ਖਾਲਸਾ ਪੰਥ ਦਾ ਇਮਤਿਹਾਨ ਨਾ ਲਵੇ।
ਇਸ ਸਮੇਂ ਉਨ੍ਹਾਂ ਨਾਲ ਜਗਿੰਦਰ ਸਿੰਘ ਬੋਹਾ ਜਿਲਾ ਪ੍ਰਧਾਨ ਕਿਸਾਨ ਵਿੰਗ, ਮੇਜਰ ਸਿੰਘ ਅਕਲੀਆਂ ਕਿਸਾਨ ਵਿੰਗ, ਲਵਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ, ਮਲਕੀਤ ਸਿੰਘ ਐਮ.ਸੀ ਜੋਗਾ, ਭਗਵਾਨ ਸਿੰਘ ਅਕਲੀਆਂ, ਭੋਲਾ ਸਿੰਘ ਅਕਲੀਆਂ, ਮੇਜਰ ਸਿੰਘ ਹੈਡ ਗ੍ਰੰਥੀ, ਨਾਜਰ ਸਿੰਘ ਅਤਲਾ ਕਲਾਂ, ਤੇਜ਼ੀ ਸਿੰਘ, ਹੈਪੀ ਸਿੰਘ, ਲੀਲਾ ਸਿੰਘ, ਬੂਟਾ ਸਿੰਘ, ਜੀਵਨ ਸਿੰਘ, ਸੁਖਵਿੰਦਰ ਸਿੰਘ, ਹਾਕਮ ਸਿੰਘ ਪ੍ਰਧਾਨ ਅਤਲਾ ਕਲਾਂ, ਨੰਬਰਦਾਰ ਗੁਰਜੰਟ ਸਿੰਘ, ਮੱਖਣ ਸਿੰਘ, ਮੋਹਕਮ ਸਿੰਘ, ਮੱਘਰ ਸਿੰਘ, ਕੇਵਲ ਸਿੰਘ, ਬਲਵੀਰ ਸਿੰਘ, ਸੁਖਦੇਵ ਸਿੰਘ, ਬਲੋਰ ਸਿੰਘ, ਸੁਖਰਾਜ ਸਿੰਘ ਅਤਲਾ ਅਤੇ ਸੁਖਜੀਤ ਕੋਰ ਅਤਲਾ  ਆਦਿ ਹਾਜ਼ਰ ਸਨ।
  

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply