ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ
ਮੁਲਾਜ਼ਮਾਂ ਦੀ ਤਰੱਕੀ ਲਈ ਰਾਂਖਵਾਕਰਨ ਬਹਾਲ ਕਰਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਦਲਿਤਾਂ, ਘੱਟਗਿਣਤੀ, ਦੱਬੇ ਕੁਚਲੇ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨਾਂ ਵਰਗਾਂ ਦੇ ਹਿੱਤ ਸੁਰਖਿਅਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਤਰੱਕੀ ਰਾਹੀਂ ਅਸਾਮੀਆਂ ਭਰਨ ਵਿੱਚ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਹੈ।
ਇਹ ਰਾਖਵਾਂਕਰਨ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮਾਂ ਲਈ ਪ੍ਰੋਫੋਰਮਾ ਪਦ-ਉਨਤੀ ਅਤੇ ਬਦਲੀ ਰਾਹੀਂ ਨਿਯੁਕਤੀ ਲਈ ਵੀ ਲਾਗੂ ਹੋਵੇਗਾ।ਵਿਧਾਇਕ ਲਾਡੀ ਨੇ ਕਿਹਾ ਕਿ ਅਨੁਸੂਚਿਤ ਵਰਗ ਦੇ ਮੁਲਾਜ਼ਮਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ ਜਿਸ ਨੂੰ ਕੈਪਟਨ ਸਰਕਾਰ ਨੇ ਪੂਰਾ ਕਰ ਕੇ ਇਸ ਵਰਗ ਦਾ ਦਿਲ ਜਿੱਤ ਲਿਆ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਵਸੋਂ ਸੂਬੇ ਦੀ ਵਸੋਂ ਦਾ ਇਕ ਤਿਹਾਈ ਹਿੱਸਾ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਰਗ ਦੀ ਹਮਾਇਤੀ ਰਹੀ ਹੈ ਅਤੇ ਹੁਣ ਤਰੱਕੀਆਂ ਵਿੱਚ ਰਾਂਖਵਾਂਕਰਨ ਦੀ ਬਹਾਲੀ ਕਰ ਕੇ ਇਕ ਵਾਰ ਫੇਰ ਸਿੱਧ ਕਰ ਦਿੱਤਾ ਹੈ ਕਿ ਅਨੁਸੂਚਿਤ ਵਰਗ ਦੇ ਹਿੱਤ ਕੈਪਟਨ ਸਰਕਾਰ ਵਿੱਚ ਸੁਰੱਖਿਅਤ ਹਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media