Thursday, July 30, 2026

ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਇੰਡੀਆ ਦੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ 40 ਮੈਂਬਰਾਂ ਨੇ ਪਰਿਵਾਰਾਂ ਸਮੇਤ PPN0608201801ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਨਵੀਨ ਐਨ.ਡੀ ਗੁਪਤਾ ਕਾਊਂਸਲ ਪ੍ਰਧਾਨ ਦੀ ਅਗਵਾਈ ਵਿਚ ਪੁੱਜੇ ਇਨ੍ਹਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਅਤੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਕਰਦਿਆਂ ਇਸ ਪਾਵਨ ਅਸਥਾਨ ਸਮੇਤ ਇਥੇ ਸਥਿਤ ਹੋਰ ਅਸਥਾਨਾਂ ਦੀ ਇਤਿਹਾਸਕ ਮਹੱਤਤਾ ਤੋਂ ਜਾਣੂ ਕਰਵਾਇਆ।ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਮੀਤ ਸਕੱਤਰ ਸਤਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਗੁਪਤਾ ਸਮੇਤ ਉਪ ਪ੍ਰਧਾਨ ਪ੍ਰਫੁੱਲਾ ਪੀ. ਸ਼ਾਜਦ, ਐਮ. ਦੇਵਾਰਾਜਾ ਰੇਡੀ, ਨੀਲੇਸ਼ ਐਸ. ਵੀਕਾਮਸੇ ਸਮੇਤ ਹੋਰਨਾਂ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
    ਇਸ ਦੌਰਾਨ ਨਵੀਨ ਐਨ.ਡੀ ਗੁਪਤਾ ਨੇ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਅਤੇ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰਨਾਂ ਅਧਿਕਾਰੀਆਂ ਅਤੇ ਅਹੁੱਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸੀ.ਏ ਸ਼ਿਵਾਜੀ ਬੀ. ਜ਼ਾਵਰੇ, ਸੀ.ਏ.ਜੀ ਸੇਕਰ, ਸੀ.ਏ ਸੰਜੇ ਕੁਮਾਰ ਅਗਰਵਾਲ, ਸੀ.ਏ ਅਤੁਲ ਕੁਮਾਰ ਗੁਪਤਾ, ਸੀ.ਏ ਪੀ.ਸੀ ਜੈਨ, ਸੀ.ਏ ਰਾਜੇਸ਼ ਸ਼ਰਮਾ, ਸੀ.ਏ ਅਨਿਲ ਐਸ. ਭੰਡਾਰੀ, ਸੀ.ਏ ਰਵੀ ਗੁਪਤਾ, ਸੀ.ਏ ਨੰਦ ਕਿਸ਼ੋਰ, ਸੀ.ਏ ਸ੍ਰਪਰੀਆ ਕੁਮਾਰ, ਸੀ.ਏ ਅਮਿਤ ਹਾਂਡਾ ਚੇਅਰਮੈਨ ਅੰਮ੍ਰਿਤਸਰ ਬ੍ਰਾਂਚ, ਸੀ.ਏ ਪੂਜਾ ਤ੍ਰਿਖਾ ਖ਼ਜ਼ਾਨਚੀ ਅੰਮ੍ਰਿਤਸਰ ਬ੍ਰਾਂਚ, ਅਕਾਊਂਟੈਂਟ ਆਡਿਟ ਜਤਿੰਦਰਪਾਲ ਸਿੰਘ, ਪਵਿੱਤਰ ਸਿੰਘ ਸਹਾਇਕ ਸੁਪਰਵਾਈਜ਼ਰ, ਸੂਚਨਾ ਅਧਿਕਾਰੀ ਹਰਿੰਦਰ ਸਿੰਘ ਰੋਮੀ, ਜਤਿੰਦਰਪਾਲ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਮੌਜੂਦ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply