ਸਕੂਲੀ ਵਾਹਨ ਮਿਆਰੀ ਹੋਣੇ ਚਾਹੀਦੇ ਨੇ – ਚੀਮਾ ਸਰਾਂ
ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀਆਂ ਹਦਾਇਤਾਂ ਅਤੇ ਡਿਪਟੀ
ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਚੀਮਾ ਸਰਾਂ ਵੱਲੋਂ ਸਪਰਿੰਗ ਡੇਲ ਸਕੂਲ, ਡੀ.ਡੀ.ਆਈ ਅਤੇ ਪਾਇਨੀਅਰ ਸਕੂਲਾਂ `ਚ ਸਕੂਲੀ ਵਾਹਨਾਂ ਦੀ ਚੈਕਿਗ ਕੀਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਮਾਨਯੋਗ ਪੰਜਾਬ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੈਕਿੰਗ ਦੌਰਾਨ ਕਮੀਆਂ ਪਾਏ ਜਾਣ ਵਾਲੇ 5 ਵਾਹਨਾਂ ਦੇ ਮੌਕੇ `ਤੇ ਹੀ ਚਲਾਨ ਕੱਟੇ ਅਤੇ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਤੋਂ ਜਾਣੂੰ ਕਰਵਾਇਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੇਫਟੀ ਨੂੰ ਮੁੱਖ ਰੱਖਦੇ ਹੋਏ ਸਕੂਲੀ ਵਾਹਨਾਂ ਮਿਆਰੀ ਹੋਣੇ ਚਾਹੀਦੇ ਹਨ।ਉਨ੍ਹਾਂ ਨੇ ਟਰਾਂਸਪੋਰਟ ਦੇ ਮੈਨੇਜਰਾਂ ਨੂੰ ਵਾਹਨਾਂ ਦੀਆਂ ਖਾਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਸੜਕਾਂ ਤੇ ਜਾਂਦੇ ਸਕੂਲੀ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਨਾਲ ਜਿਲ੍ਹਾ ਸਿਖਿਆ ਸੈਕੰਡਰੀ ਤੇ ਐਲੀਮੈਂਟਰੀ, ਟ੍ਰੈਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਦੇ ਨੁਮਾਇੰਦੇ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media