ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਪੈਨਸ਼ਨਰ ਭਵਨ ਵਿਖੇ ਪੰਜਾਬ ਸਟੇਟ ਪਾਵਰ ਟਰਾਂਸਮਿਸ਼ਨ/ਪਾਵਰਕਾਮ ਕਾਰਪੋਰੇਸ਼ਨ ਲਿਮ. ਦੇ ਸੇਵਾ ਮੁਕਤ ਮੁਲਾਜਮਾਂ ਨੇ ਪੈਨਸ਼ਨਰ ਐਸੋਸ਼ੀਏਸ਼ਨ ਮੰਡਲ ਬਠਿੰਡਾ ਦੇ ਬੈਨਰ ਹੇਠ ਮੀਟਿੰਗ ਕੀਤੀ ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਚੌਹਾਨ ਵੱਲੋਂ ਕੀਤੀ ਗਈ ਮੀਟਿੰਗ ਵਿਚ ਵੱਡੀ ਗਿਣਤੀ `ਚ ਫੈਮਲੀ ਪੈਨਸ਼ਨਰ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।ਆਗੂਆਂ ਨੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਖੁੱਲ ਕੇ ਵਿਚਾਰ ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸੇਵਾ ਮੁਕਤ ਮੁਲਾਜਮਾਂ ਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਹੱਕੀ ਮੰਗਾਂ ਜਲਦੀ ਮੰਨੀਆਂ ਜਾਣ ਅਤੇ ਮ੍ਰਿਤਕਾਂ ਦੇ ਵਾਰਸ਼ਾਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾਣ।ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਦੇ ਰਾਹ ਪੈਣ ਨੂੰ ਮਜਬੂਰ ਹੋਣਗੇ।
ਇਸ ਮੌਕੇ ਮਹਿੰਦਰ ਪਾਲ ਸਿੰਘ, ਸ਼ਾਮ ਸਰੂਪ, ਮਨਹੋਰ ਸਿੰਘ ਰਾਣਾ, ਨੈਬ ਸਿੰਘ, ਜਤਿੰਦਰ ਕ੍ਰਿਸਨ, ਸੁਖਪਾਲ ਕੌਰ ਅਤੇ ਮਹਿੰਦਰ ਪਾਲ ਆਦਿ ਨੇ ਵੀ ਸੰਬੋਧਨ ਕੀਤਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media