ਭੀਖੀ, 7 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਮਿਡਲ ਸਕੂਲ ਅਤਲਾਂ ਖੁਰਦ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੜੋ ਪੰਜਾਬ ਪੜਾਓ
ਪੰਜਾਬ ਪ੍ਰੋਜੈਕਟ ਅਧੀਨ ਸਾਇੰਸ ਮੇਲਾ ਕਰਵਾਇਆ ਗਿਆ।ਬੂਟਾ ਸਿੰਘ ਪੀ.ਟੀ.ਆਈ ਅਤੇ ਰਵਿੰਦਰ ਕੁਮਾਰ ਸਾਇੰਸ ਮਾਸਟਰ ਸਰਕਾਰੀ ਹਾਈ ਸਕੂਲ ਭੁਪਾਲ (ਡੈਪੂਟੇਸ਼ਨ) ਦੀ ਅਗਵਾਈ ਹੇਠ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਸਾਇੰਸ ਨਾਲ ਸਬੰਧਤ ਚਾਰਟ ਅਤੇ ਮਾਡਲ ਪ੍ਰਦਰਸ਼ਿਤ ਕੀਤੇ ਗਏ।ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰਕਾਰ ਦੀਆਂ ਕਿਰਿਆਵਾਂ ਕੀਤੀਆਂ ਗਈਆਂ।ਇਸ ਮੌਕੇ ਪੀ.ਟੀ.ਏ ਕਮੇਟੀ ਦੀ ਪ੍ਰਧਾਨ ਸੁਖਜੀਤ ਕੌਰ ਅਤਲਾ, ਮੁੱਖ ਅਧਿਆਪਕ ਵਿਨੋਦ ਕੁਮਾਰ, ਮਿਤਲ ਬੂਟਾ ਸਿੰਘ ਪੀ.ਟੀ.ਆਈ, ਤੀਰਥ ਰਾਣੀ, ਗੁਰਮੇਲ ਕੌਰ, ਰਵਿੰਦਰ ਕੁਮਾਰ ਸਾਇੰਸ ਦੇ ਬੀ.ਐਮ.ਪੀ, ਅਰੁਣ ਕੁਮਾਰ ਅਤੇ ਸਕੂਲ ਦੇ ਸਮੂਹ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media