ਧੂਰੀ, 7 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਪਿੰਡ ਈਸੀ ਵਿਖੇ ਇੱਕ ਸਰਕਾਰੀ ਮਾਡਲ ਸਕੂਲ ਦਾ
ਉਦਘਾਟਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਸਕੂਲ ਨਰੇਗਾ ਅਤੇ ਪੰਚਾਇਤੀ ਫੰਡ ਦੀ ਮੱਦਦ ਨਾਲ ਇੱਕ ਆਮ ਸਰਕਾਰੀ ਸਕੂਲ ਤੋਂ ਮਾਡਲ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਮੌਕੇ ਗੋਲਡੀ ਖੰਗੂੜਾ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਮਾਡਲ ਸਕੂਲ ਹੋਣਾ ਚਾਹੀਦਾ ਹੈ, ਜਿੱਥੇ ਬੱਚਿਆਂ ਨੂੰ ਨਿੱਕੀ ਤੋਂ ਨਿੱਕੀ ਅਤੇ ਵੱਡੀ ਤੋਂ ਵੱਡੀ ਹਰ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਅਤੇ ਇਸ ਮਿਸ਼ਨ ਦੇ ਅਧੀਨ ਹਲਕੇ ਦਾ ਇਹ ਪਹਿਲਾ ਮਾਡਲ ਸਕੂਲ ਹੈ।ਉਹਨਾਂ ਇਸ ਕਾਰਜ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media