ਮਰ ਚੁੱਕੇ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚ ਕੱਢੇ ਜਾਣ- ਡਾ. ਹਿਮਾਂਸ਼ੂ ਅਗਰਵਾਲ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਹਿਮਾਂਸ਼ੂ
ਅਗਰਵਾਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਾਕੇਸ਼ ਥਾਪਰ ਤਹਿਸੀਲਦਾਰ ਚੋਣਾਂ, ਰਜਿੰਦਰ ਸਿੰਘ ਕਾਨੂੰਗੋ ਚੋਣਾਂ, ਮਨਮੋਹਨ ਸਿੰਘ ਈ.ਓ ਰਾਜਾਸਾਂਸੀ ਅਜਨਾਲਾ, ਜਗਤਾਰ ਸਿੰਘ ਈ.ਓ ਜੰਡਿਆਲਾ ਗੁਰੂ ਤੋਂ ਇਲਾਵਾ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ।
ਮੀਟਿੰਗ ਦੌਰਾਨ ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਰ ਚੁੱਕੇ ਹੋਏ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਬਾਹਰ ਕੱਢੇ ਜਾਣ।ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਹੋਈਆਂ ਮੌਤਾਂ ਸਬੰਧੀ ਜਾਣਕਾਰੀ ਭਾਰਤ ਚੋਣ ਕਮਿਸ਼ਨਰ ਨਿਰਧਾਰਤ ਪ੍ਰੋਫਾਰਮੇ ਵਿੱਚ ਭਰ ਕੇ ਹਰ ਮਹੀਨੇ ਦੀ 25 ਤਰੀਕ ਤੱਕ ਸਬੰਧਤ ਈ:ਆਰ:ਓਜ਼ ਨੂੰ ਭੇਜਣਗੇ ਤਾਂ ਜੋ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚੋ ਕੱਟੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮਰ ਚੁੱਕੇ ਹੋਏ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਨਾ ਕੱਢੇ ਜਾਣ ਕਾਰਨ ਵੋਟ ਫੀਸਦੀ ਵਿਚ 2 ਤੋਂ 3 ਫੀਸਦੀ ਤੱਕ ਵੋਟਰਾਂ ਦਾ ਫਰਕ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01.01.2019 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਸਬੰਧ ਵਿੱਚ ਡਰਾਫਟ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01.09.2018 ਨੂੰ ਕੀਤੀ ਜਾ ਰਹੀ ਹੈ ਅਤੇ ਦਾਅਵੇ ਤੇ ਇਤਰਾਜ ਦਾਖਲ ਕਰਨ ਦਾ ਸਮਾਂ 1 ਸਤੰਬਰ ਤੋਂ 31 ਅਕਤੂਬਰ, 2018 ਤੱਕ, ਦਾਅਵੇ ਅਤੇ ਇਤਰਾਜਾਂ ਦੇ ਨਿਪਟਾਰੇ ਦਾ ਸਮਾਂ 30 ਨਵੰਬਰ, 2018 ਹੋਵੇਗੀ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ, 2019 ਨੂੰ ਕੀਤੀ ਜਾਵੇਗੀ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media