Friday, March 6, 2026

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

PPN1008201807 ਅੰਮ੍ਰਿਤਸਰ, 10  ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧਾ ਤੇ ਬੋਲੀਆਂ ਪਾਈਆਂ ।ਸੁਹਾਵਣੇ ਮੌਸਮ ’ਚ ਕਾਲਜ ਵਿਦਿਆਰਥਣਾਂ ਵੱਲੋਂ ਫੁੱਲਾਂ ਨਾਲ ਸਜਾਈ ਗਈ ਪੀਂਘ ’ਤੇ ਸ੍ਰੀਮਤੀ ਛੀਨਾ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਝੂਟੇ ਲੈਂਦਿਆਂ ਸਾਵਣ ਰੁੱਤ ’ਤੇ ਬੋਲੀਆਂ ਪਾਈਆਂ ਅਤੇ ਸਾਵਣ ਰੁੱਤ ਦੀ ਖੁਸ਼ੀ ਸਾਂਝੀ ਕੀਤੀ।ਵਿਦਿਆਰਥਣਾਂ ਦੇ ਮਹਿੰਦੀ ਅਤੇ ਸਾਵਣ ਕੁਇਜ਼ ਮੁਕਾਬਲੇ ਵੀ ਕਰਵਾਏ, ਜਿਸ ’ਚ ਜੇਤੂ ਵਿਦਿਆਰਥਣਾਂ ਨੂੰ ਸ੍ਰੀਮਤੀ ਛੀਨਾ ਨੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ਇਨਾਮ ਤਕਸੀਮ ਕੀਤੇ। PPN1008201808
    ਇਸ ਮੌਕੇ ਸ੍ਰੀਮਤੀ ਛੀਨਾ ਨੇ ਕਿਹਾ ਕਿ ਤਿਉਹਾਰ ਸਾਡੇ ਆਪਸੀ ਸਾਂਝ ਦੇ ਪ੍ਰਤੀਕ ਹੁੰਦੇ ਹਨ ਤੇ ਸਾਰਿਆਂ ਨੂੰ ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਰਲ-ਮਿਲਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਨੇ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਿਆਂ ਹੋਇਆ ਹੈ।ਕਾਲਜ ਵਿਦਿਆਰਥਣਾਂ ਨੇ ਸਾਉਣ ਦੇ ਮਹੀਨੇ ’ਚ ਮਨਾਏ ਜਾਂਦੇ ਇਸ ਤਿਉਹਾਰ ’ਤੇ ਪੀਂਘਾਂ ਝੂਟਣ, ਇਕ ਦੂਜੇ ’ਤੇ ਹਾਸਰਸ ਵਿਅੰਗ ਕੱਸਣ, ਪੰਜਾਬੀ ਗਾਇਕੀ, ਗਿੱਧਾ-ਬੋਲੀਆਂ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।
      ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਉਣ ਮਹੀਨਾ, ਦੇਸੀ 12 ਮਹੀਨਿਆਂ ’ਚੋਂ ਵੱਖਰੀ ਪਛਾਣ ਰੱਖਦਾ ਹੈ।ਇਸ ਤਿਓਹਾਰ ’ਤੇ ਮੁਟਿਆਰਾਂ ਆਪਣੇ ਦਿਲ ਦੇ ਚਾਅ ਤੇ ਉਮੰਗਾਂ ਨੂੰ ਉਜਾਗਰ ਕਰਦੀਆਂ ਹਨ ਅਤੇ ਇਕੱਠੀਆਂ ਗਿੱਧਾ ਅਤੇ ਪੀਂਘਾਂ ਝੂਟ ਕੇ ਮੌਜ਼ਾਂ ਮਾਣਦੀਆਂ ਸਨ।
    ਉਨ੍ਹਾਂ ਇਸ ਗੱਲ ’ਤੇ ਵੀ ਅਫ਼ਸੋਸ ਜਾਹਿਰ ਕੀਤੀ ਕਿ ਜਿੱਥੇ ਸ਼ੌਹਰਤ ਆਦਿ ਹਾਸਲ ਕਰਨ ਦੀ ਲਾਲਸਾ ਕਰਕੇ ਅੱਜ ਦੀ ਪੀੜ੍ਹੀ ਆਪਣੇ ਸੱਭਿਆਚਾਰ, ਰੀਤੀ-ਰਿਵਾਜ ਤੇ ਵਿਰਸੇ ਨੂੰ ਭੁਲਦੀ ਜਾ ਰਹੀ ਹੈ, ਉਥੇ ਵੱਧਦੀ ਮਹਿੰਗਾਈ ਨੇ ਵੀ ਤਿਉਹਾਰਾਂ ’ਤੇ ਲੱਗਦੀਆਂ ਰੌਣਕਾਂ ਨੂੰ ਘਟਾਉਣ ’ਚ ਕੋਈ ਕਸਰ ਨਹੀਂ ਛੱਡੀ।ਡਾ. ਮਨਪ੍ਰੀਤ ਕੌਰ ਨੇ ਸ੍ਰੀਮਤੀ ਛੀਨਾ ਨੂੰ ਫ਼ੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਤੇ  ਵਿਦਿਆਰਥਣਾਂ ਸ਼ਾਮਿਲ ਸਨ।
 
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply