Wednesday, July 16, 2025
Breaking News

‘ਮਲ੍ਹਾਰ ਰਾਗ ਅਧਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਆਯੋਜਿਤ

PPN1008201812ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਅਤੇ ਇੱਕ ਟੀ.ਵੀ ਚੈਨਲ ਵਲੋਂ ਸਿੱਖ ਪਨੀਰੀ ਨੂੰ ਰਾਗਬੱਧ ਕੀਰਤਨ ਪਰੰਪਰਾ ਨਾਲ ਜੋੜਨ ਲਈ ਇਕ ਸਾਂਝੇ ਉਪਰਾਲੇ ਹੇਠ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮਲ੍ਹਾਰ ਰਾਗਾਂ ਅਦਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ 17 ਟੀਮਾਂ ਨੇ ਭਾਗ ਲਿਆ।ਪ੍ਰੋਗਰਾਮ ਦਾ ਟੀ.ਵੀ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਦਿਖਾਇਆ ਗਿਆ।
              ਜਜਾਂ ਦੀ ਭੁਮਿਕਾ ਪ੍ਰੋ. ਸੁਰਜੀਤ ਸਿੰਘ ਸਥਾਨਕ ਸਿੱਖ ਮਿਸ਼ਨਰੀ ਕਾਲਜ ਅਤੇ ਭਾਈ ਮਨਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਨਿਭਾਈ।ਸ਼੍ਰੀਮਤੀ ਪ੍ਰਭਜੋਤ ਕੌਰ ਸੰਗੀਤ ਅਧਿਆਪਕਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਸਟੇਜ ਸਕੱਤਰ ਦੀ ਭੁਮਿਕਾ ਬਾਖੂਬੀ ਨਿਭਾਈ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਟੀਮ ਨੇ ਪਹਿਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਤਰਨਤਾਰਨ ਟੀਮ ਨੇ ਦੂਜਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਟੀਮ ਨੇ ਤੀਜਾ ਥਾਨ ਹਾਸਲ ਕੀਤਾ, ਜਦਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਨੂੰ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਹੋਇਆ।ਜੇਤੂ ਟੀਮਾਂ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ, ਮੀਤ ਪ੍ਰਧਾਨ ਧਨਰਾਜ ਸਿੰਘ, ਸਰਬਜੀਤ ਸਿੰਘ, ਐਡੀ; ਸਕੱਤਰ ਹਰਮਿੰਦਰ ਸਿੰਘ, ਸੰਤੋਖ ਸਿੰਘ ਸੇਠੀ ਅਤੇ ਹੋਰ ਮੈਂਬਰਾਂ ਵੱਲੋਂ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਇਰੈਕਟਰ/ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਸ਼੍ਰੀਮਤੀ ਰਿਪੁਦਮਨਾ ਸਿੰਘ, ਡਾ: ਸ਼੍ਰੀਮਤੀ ਅਮਰਪਾਲੀ, ਇੰਜੀ ਜੈਦੀਪ ਸਿੰਘ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਸਨ ।

 

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply