Thursday, June 18, 2026

ਭਾਈ ਰੂਪਾ ਜ਼ਮੀਨ ਦਾ ਮਾਮਲਾ ਪੰਜਾਬ ਦੇ ਗਵਰਨਰ ਕੋਲ ਉਠਾਇਆ

ਜ਼ਮੀਨ ’ਚ ਅੜ੍ਹਿਕਾ ਬਣੇ ਲੋਕਾਂ ਖਿਲਾਫ਼ ਕਾਰਵਾਈ ਲਈ ਦਿੱਤਾ ਮੰਗ ਪੱਤਰ

Longowalਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਰਾਹੀਂ ਗੁਰਦੁਆਰਾ ਸਾਹਿਬ ਭਾਈ ਰੂਪਾ ਦੀ 161 ਏਕੜ ਜ਼ਮੀਨ ’ਤੇ ਕਾਸ਼ਤ ਕਰਨ ਸਮੇਂ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।ਅਕਾਲੀ ਦਲ ਦੇ ਆਗੂਆਂ ਸਮੇਤ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਗਵਰਨਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਈ ਰੂਪਾ ਵਿਖੇ 161 ਏਕੜ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਨੂੰ ਕਾਸ਼ਤ ਕਰਨ ਵਿਚ ਕੁੱਝ ਲੋਕ ਅੜਿੱਕਾ ਬਣੇ ਹੋਏ ਹਨ।ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ ਅਨੁਸਾਰ ਇਸ ਜ਼ਮੀਨ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਇਆ ਹੈ ਅਤੇ ਇਸ ਦਾ ਕਬਜ਼ਾ ਵੀ ਸ਼੍ਰੋਮਣੀ ਕਮੇਟੀ ਪਾਸ ਹੈ। ਪ੍ਰੰਤੂ ਪਿਛਲੇ ਸਾਲ 2017 ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਕਾਸ਼ਤ ਕਰਨ ਤੋਂ ਰੋਕ ਦਿੱਤਾ ਗਿਆ ਸੀ। ਉਸ ਵਕਤ ਵੀ ਮਾਮਲਾ ਸ਼੍ਰੋਮਣੀ ਕਮੇਟੀ ਵੱਲੋਂ ਆਪ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਇਹ ਮਸਲਾ ਹੱਲ ਹੋ ਗਿਆ ਸੀ।ਲੌਂਗੋਵਾਲ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਇਸ ਜ਼ਮੀਨ ਵਿੱਚੋਂ 50 ਏਕੜ ਜ਼ਮੀਨ ’ਤੇ ਕਾਸ਼ਤ ਕੀਤੀ ਹੋਈ ਹੈ ਅਤੇ 111 ਏਕੜ ਜ਼ਮੀਨ ’ਤੇ ਕਾਸ਼ਤ ਕੀਤੀ ਜਾਣੀ ਸੀ, ਜਿਸ ਵਿਚ ਫਿਰ ਕੁਝ ਸ਼ਰਾਰਤੀ ਲੋਕ ਅੜ੍ਹਿਕਾ ਬਣੇ ਹੋਏ ਹਨ।ਇਸ ਦੇ ਨਾਲ ਹੀ ਜ਼ਮੀਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ 10 ਟਿਊਬਵੈਲ ਕੁਨੈਸ਼ਨਾਂ ਦੀ ਵੀ ਸ਼ਰਾਰਤੀ ਅਨਸਰਾਂ ਵੱਲੋਂ ਭੰਨ ਤੋੜ ਕੀਤੀ ਗਈ ਹੈ।
 

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply