ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ
ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 12 ਅਗਸਤ (28 ਸਾਵਣ, ਨਾਨਕਸ਼ਾਹੀ ਸੰਮਤ 550) ਐਤਵਾਰ ਸਵੇਰੇ 8.45 ਤੋਂ ਦੁਪਹਿਰ ਬਾਅਦ 3 ਵਜੇ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਇਸ ਮੌਕੇ ਦਿੱਲੀ ਦੀਆਂ ਇਸਤਰੀ ਸਤਿਸੰਗ ਸਭਾਵਾਂ ਦੇ ਵੱਖ-ਵੱਖ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਦਿੱਲੀ ਦੀ ਕੋਈ ਵੀ ਇਸਤਰੀ ਸਤਿਸੰਗ ਸਭਾ ਗੁਰਬਾਣੀ ਕੀਰਤਨ ਲਈ ਹਾਜ਼ਰੀ ਭਰ ਸਕਦੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media