ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੰਪਲਾਈਜ਼ ਤਾਲਮੇਲ ਕਮੇਟੀ ਵੱਲੋਂ ਥਰਮਲ ਦੇ ਮੇਨ ਗੇਟ ਤੇ ਰੈਲੀ ਕਰਦਿਆਂ ਥਰਮਲ ਨੂੰ ਪਰਾਲੀ ਤੇ ਚਲਾਉਣ ਬਾਰੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਮੁਲਾਜਮਾਂ ਨੂੰ ਦਿੱਤੀ ਗਈ ਅਤੇ 11 ਅਗਸਤ ਨੂੰ ਪੰਜਾਬ ਦੇ ਯੂਟੀ ਦੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਵੀ ਜਾਣਕਾਰੀ ਦਿੱਤੀ।ਆਗੂਆਂ ਨੇ ਮੰਗ ਕੀਤੀ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਹੀ ਮੰਨੀਆਂ ਗਈਆਂ, ਜਿਵੇਂ ਕਿ ਡੀ.ਏ ਦੀਆਂ ਕਿਸ਼ਤਾਂ ਸਮੇਂ ਸਿਰ ਦੇਣਾ, ਰਹਿੰਦਾ ਬਕਾਇਆ ਦੇਣਾ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਅਤੇ ਸਾਰੇ ਮਹਿਕਮਿਆਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣਾ, ਸਮੂਹ ਮਹਿਕਮਿਆਂ ਵਿੱਚ ਖਾਲੀ ਪਈਆਂ ਪੋਸਟਾਂ ਭਰਨਾ ਆਦਿ ਮੰਗਾਂ ਸਬੰਧੀ 11 ਅਗਸਤ 2018 ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਪਾਵਰਕਾਮ ਦੇ ਹੈਡ ਆਫਿਸ ਮੂਹਰੇ ਦਿੱਤਾ ਜਾਵੇਗਾ ਅਤੇ ਮੋਤੀ ਮਹਿਲ ਵੱਲ ਮਾਰਚ ਕੀਤਾ ਜਾਵੇਗਾ।ਧਰਨੇ ਵਿੱਚ ਥਰਮਲ ਪਲਾਂਟਾਂ ਦੇ ਸੈਂਕੜੇ ਮੁਲਾਜਮ ਸ਼ਾਮਲ ਹੋਣਗੇ।
ਇਸ ਮੌਕੇ ਰੈਲੀ ਨੂੰ ਪ੍ਰਕਾਸ਼ ਸਿੰਘ, ਗੁਰਸੇਵਕ ਸਿੰਘ ਸੰਧੂ, ਜਸਵਿੰਦਰ ਸਿੰਘ ਬਰਾੜ, ਰੂਪ ਸਿੰਘ, ਜਸਵੀਰ ਸਿੰਘ, ਰਘਵੀਰ ਸਿੰਘ, ਮਦਨ ਰਾਣਾ ਆਦਿ ਨੇ ਵੀ ਸੰਬੋਧਨ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media