Sunday, May 31, 2026

ਸਿਹਤ ਵਿਭਾਗ ਨੇ ਸਕੂਲਾਂ ਤੇ ਰੈਡ ਕਰਾਸ ਭਵਨ ਵਿਖੇ ਮਨਾਇਆ ਨੈਸ਼ਨਲ ਡੀ-ਵਰਮਿੰਗ ਦਿਵਸ

PPN1108201807ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸ.ਸ.ਸ.ਸਕੂਲ ਸੰਜੇ ਨਗਰ ਬਠਿੰਡਾ ਅਤੇ ਪਰਿਆਸ ਇੰਟਰਨੈਸ਼ਨਲ ਸਕੂਲ ਰੈਡ ਕਰਾਸ ਭਵਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਦਿਵਸ ਮਨਾਇਆ ਗਿਆ।ਸਿਵਲ ਸਰਜਨ ਬਠਿੰਡਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ  ਦੇ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮੁਹਿੰਮ ਦੌਰਾਨ 1 ਤੋਂ 19 ਸਾਲ ਤੱਕ ਦੀ ਉਮਰ ਦੇ ਸਾਰੇ ਸਰਕਾਰੀ/ਪ੍ਰਾਇਵੇਟ ਸਕੂਲਾਂ, ਆਂਗਣਵਾੜੀ ਵਿੱਚ ਰਜਿਸਟਰਡ ਅਤੇ ਅਣ-ਰਜਿਸਟਡ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜੋਲ ਦੀ ਇੱਕ ਗੋਲੀ ਖਵਾਈ ਜਾਵੇਗੀ। ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਕੰੁਦਨ ਕੁਮਾਰ ਪਾਲ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਪੇਟ ਦੇ ਕੀੜੇ ਬੱਚਿਆਂ ਦੀ ਸਿਹਤ `ਤੇ ਬਹੁਤ ਬੁਰਾ ਪ੍ਰਭਾਵ ਪਾਉਂਦੇ ਹਨ। ਜਿਸ ਨਾਲ ਖੂਨ ਦੀ ਕਮੀ ਅਤੇ ਬੱਚਾ ਕੁਪੋਸ਼ਨ ਦਾ ਸ਼ਿਕਾਰ ਹੋ ਜਾਂਦਾ ਹੈ। ਪੇਟ ਵਿੱਚ ਕੀੜਿਆਂ ਦੇ ਕਾਰਨ ਬੱਚਿਆਂ ਵਿੱਚ ਦਸਤ ਰੋਗ, ਭੁੱਖ ਦਾ ਮਰ ਜਾਣਾ, ਪੇਟ ਵਿੱਚ ਦਰਦ, ਕਮਜੋਰੀ ਅਤੇ ਉਲਟੀਆਂ ਆਦਿ ਲੱਛਣ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ 10 ਅਗਸਤ ਨੂੰ ਐਲਬੈਂਡਾਜੋਲ ਦੀ ਗੋਲੀ ਲੈਣ ਤੋਂ ਵਾਂਝੇ ਰਹਿ ਜਾਣਗੇ ੳਨ੍ਹਾਂ ਨੂੰ ਮੌਪਅੱਪ ਰਾਊਂਡ ਦੌਰਾਨ 17 ਅਗਸਤ ਨੂੰ ਗੋਲੀ ਖਵਾਈ ਜਾਵੇਗੀ।ਅਰਬਨ ਨੌਡਲ ਅਫਸਰ ਡਾ: ਪੈਮਿਲ ਬਾਂਸਲ, ਡਿਪਟੀ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ ਨੇ ਆਪਣੇ ਸੁਨੇਹੇ ਵਿੱਚ ਦੱਸਿਆ ਕਿ ਇਹ ਗੋਲੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕੋਈ ਬੁਰਾ ਪ੍ਰਭਾਵ ਨਹੀ ਹੈ।ਸੋ ਇਕ ਐਲਬੈਂਡਾਜੋਲ ਖੁਰਾਕ ਬੱਚੇ ਦੇ ਸਰਵਪੱਖੀ ਵਿਕਾਸ ਲਈ ਬਹੁਤ ਜਰੂਰੀ ਹੈ।  
ਇਸ ਮੌਕੇ ਆਰ.ਬੀ.ਐਸ.ਕੇ ਦੇ ਡਾ. ਕਪਲ ਮਿੱਤਲ, ਪਿ੍ਰੰਸੀਪਲ ਸੁਨੀਤਾ ਰਾਣੀ, ਪ੍ਰਿੰਸੀਪਲ ਪਲਕ, ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਬੀ.ਈ.ਈ ਹਰਵਿੰਦਰ ਸਿੰਘ, ਸਕੂਲ ਹੈਲਥ ਕੁਆਰਡੀਨੇਟਰ ਮਨਫੂਲ ਸਿੰਘ ਆਦਿ ਹਾਜ਼ਰ ਸਨ।

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply