Sunday, May 31, 2026

ਖਾਣ ਵਾਲੇ ਪਦਾਰਥਾਂ `ਚ ਮਿਲਾਵਟ ਮਿਲਣ `ਤੇ ਹੋਵੇਗੀ ਸਖਤ ਕਾਰਵਾਈ – ਭਾਗੋਵਾਲੀਆ

ਕਰਿਆਨਾ ਵੇਚਣ ਵਾਲੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

PPN1108201812ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਨੋਰਥ ਨਾਲ ਜਿਲ੍ਹੇ ਵਿਚ ਫੂਡ ਸੇਫਟੀ ਐਕਟ ਨੂੰ ਹਰ ਹਾਲਤ ਵਿਚ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਸਿਹਤ ਅਫਸਰ ਸ੍ਰ ਲਖਬੀਰ ਸਿੰਘ ਭਾਗੋਵਾਲੀਆ, ਗਗਨਦੀਪ ਕੌਰ ਫੂਡ ਸੇਫਟੀ ਅਫਸਰ ਅਤੇ ਸਿਮਰਨਜੀਤ ਸਿੰਘ ਗਿੱਲ ਫੂਡ ਸੇਫਟੀ ਅਫਸਰ ਨੇ ਸ਼ਹਿਰ ਵਿਚ ਕਰਿਆਨਾ ਵੇਚਣ ਵਾਲੇ ਦੁਕਾਨਦਾਰਾਂ ਨਾਲ ਵਿਸਥਾਰਤ ਮੀਟਿੰਗ ਕਰਕੇ ਖੁਰਾਕੀ ਪਦਾਰਥਾਂ ਵਿਚ ਮਿਲਾਵਟ ਮਿਲਣ ’ਤੇ ਹੋਣ ਵਾਲੀ ਸਜ਼ਾ ਤੇ ਜੁਰਮਾਨੇ ਆਦਿ ਬਾਰੇ ਦੱਸਿਆ।
     ਉਨਾਂ ਦੱਸਿਆ ਕਿ ਖੁਰਾਕੀ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਹਰੇਕ ਵਪਾਰੀ ਨੂੰ ਫੂਡ ਸੇਫਟੀ ਐਕਟ ਅਧੀਨ ਰਜਿਸਟਰਡ ਹੋਣਾ ਜ਼ਰੂਰੀ ਹੈ ਅਤੇ ਇਸ ਲਈ ਕਿਸੇ ਦਫਤਰ ਜਾਣ ਦੀ ਲੋੜ ਨਹੀਂ, ਬਲਕਿ ਫੂਡ ਸੇਫਟੀ ਵਿਭਾਗ ਦੀ ਵੈਬ ਸਾਈਟ ’ਤੇ ਜਾ ਕੇ ਨਾਮਾਤਰ ਫੀਸ ਭਰਕੇ ਆਨ ਲਾਈਨ ਅਪਲਾਈ ਕੀਤਾ ਜਾਣਾ ਹੈ।ਉਨ੍ਰਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਘਾ ਨੇ ਇਸ ਲਈ 31 ਅਗਸਤ ਤੱਕ ਦਾ ਸਮਾਂ ਦਿੱਤਾ ਹੈ ਅਤੇ ਜੋ ਵੀ ਕਾਰੋਬਾਰੀ ਇਸ ਦਿਨ ਤੱਕ ਆਪਣਾ ਲਾਇਸੈਂਸ ਨਹੀਂ ਲਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਸਹਾਇਤਾ ਲੈਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਰਜਨ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
       ਡਾ: ਭਾਗੋਵਾਲੀਆ ਨੇ ਦੱਸਿਆ ਕਿ ਸਾਰੇ ਕਾਰੋਬਾਰੀਆਂ ਲਈ ਇਹ ਜ਼ਰੂਰੀ ਹੈ ਕਿ ਖਾਣ-ਪੀਣ ਦੀਆਂ ਵਸਤਾਂ ਦੀ ਸਾਂਭ-ਸੰਭਾਲ, ਗੁਣਵਤਾ ਅਤੇ ਸਾਫ-ਸਫਾਈ ਦਾ ਧਿਆਨ ਰੱਖਿਆ ਜਾਵੇ, ਤਾਂ ਜੋ ਆਮ ਲੋਕ ਬਿਮਾਰੀਆਂ ਤੋਂ ਬਚੇ ਰਹਿਣ।ਉਨ੍ਹਾਂ ਦੱਸਿਆ ਕਿ ਗਰਮ ਮਸਾਲਿਆਂ ਅਤੇ ਹੋਰ ਭੋਜਨ ਪਦਾਰਥਾਂ ਵਿਚ ਮਿਲਾਵਟ ਕਾਰਨ ਕੈਂਸਰ ਤੇ ਗਰੁਦੇ ਦੇ ਭਿਆਨਕ ਰੋਗ ਵੀ ਹੁੰਦੇ ਹਨ।ਉਨਾਂ ਚੇਤਾਵਨੀ ਦਿੰਦੇ ਕਿਹਾ ਕਿ ਭਵਿੱਖ ਵਿਚ ਸਾਰੇ ਕਾਰੋਬਾਰੀਆਂ ਦੀ ਨਿਰੰਤਰ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਮਿਲਾਵਟ ਕਰਦਾ ਜਾਂ ਮਿਲਾਵਟੀ ਸਮਾਨ ਵੇਚਦਾ ਫੜਿਆ ਗਿਆ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਭਾਰੀ ਜੁਰਮਾਨੇ ਦੇ ਨਾਲ-ਨਾਲ 5 ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਐਕਟ ਦੀਆਂ ਨਵੀਆਂ ਧਰਾਵਾਂ ਅਨੁਸਾਰ ਖੁੱਲੇ ਵਿੱਚ ਮਸਾਲੇ ਵੇਚਣ ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।
 
 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply