ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਸ਼ਾ ਵਿਭਾਗ ਵੱਲੋ ਸਰਕਾਰੀ ਗਰਲਜ਼ ਸੀਨੀਅਰ ਸਕੈੰਡਰੀ ਸਕੂਲ ਵਿਖੇ ਕਰਵਾਏ ਗਏ
ਕਵਿਤਾ ਪਾਠ ਮੁਕਾਬਲੇ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਦੱਸਵੀ ਜਮਾਤ ਦੇ ਵਿਦਿਆਰਥੀ ਲਕਸ਼ੇ ਮਹਿਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਨੂੰ ਇਸ ਜਿੱਤ ਲਈ ਟਰਾਫ਼ੀ ਅਤੇ ਨਕਦ ਇਨਾਮ ਦੇ ਕੇ ਨਿਵਾਜਿ਼ਆ ਗਿਆ।ਇਸ ਮੁਕਾਬਲੇ ਵਿੱਚ ਵੱਖ-ਵੱਖ 25 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀ ਦੀ ਇਸ ਕਾਮਯਾਬੀ `ਤੇ ਉਸ ਨੂੰ ਵਧਾਈ ਦਿੱਤੀ। ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਸਰਬਸ਼ਪੱਖੀ ਵਿਕਾਸ ਹੋ ਸਕੇ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media